02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਰਕਾਰੀ ਹਾਈ ਸਕੂਲ ਮਸੀਤਾਂ 'ਚ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ <br/>

ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਰਕਾਰੀ ਹਾਈ ਸਕੂਲ ਮਸੀਤਾਂ ਵਿਚ ਸੈਸ਼ਨ 2026-27 ਦੀ ਸ਼ੁਰੂਆਤ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਸਕੂਲ 'ਚ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਦੌਰਾਨ ਛੇਵੀਂ ਜਮਾਤ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਨਵੇਂ ਵਿਦਿਆਰਥੀਆਂ ਨੂੰ ਸਕੂਲੀ ਬੈਗ ਤੇ ਛੇ-ਛੇ ਕਾਪੀਆਂ ਵੰਡ ਕੇ ਉਨ੍ਹਾਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕੀਤਾ ਗਿਆ | ਸਮਾਗਮ ਵਿਚ ਪਰਮਜੀਤ ਸਿੰਘ ਮੈਂਬਰ ਬਲਾਕ ਸੰਮਤੀ ਪਿੰਡ ਮਸੀਤਾਂ ਤੇ ਸਤਵੰਤ ਸਿੰਘ ਸਰਪੰਚ ਪ੍ਰੀਤਮ ਨਗਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਕੂਲ ਦੇ ਮੁੱਖ ਅਧਿਆਪਕ ਚਮਕੌਰ ਸਿੰਘ ਸਿੱਧੂ ਨੇ ਸਮਾਗਮ ਦੀ ਅਗਵਾਈ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਮਾਗਮ ਦੀ ਸਫਲਤਾ ਵਿਚ ਸਕੂਲ ਦੇ ਸਮੂਹ ਸਟਾਫ਼ ਦਾ ਯੋਗਦਾਨ ਕਾਬਿਲ-ਏ-ਤਾਰੀਫ਼ ਰਿਹਾ | ਕੰਪਿਊਟਰ ਅਧਿਆਪਕ ਗੁਰਵਿੰਦਰ ਸਿੰਘ ਨੇ ਤਕਨੀਕੀ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਸੰਭਾਲਿਆ ਤੇ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜਾਣੂੰ ਕਰਵਾਇਆ | ਪੀ.ਟੀ.ਆਈ. ਹੀਰਾ ਸਿੰਘ ਨੇ ਵਿਦਿਆਰਥੀਆਂ ਵਿਚ ਅਨੁਸ਼ਾਸਨ ਬਣਾਈ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਅਕਾਦਮਿਕ ਮੋਰਚੇ 'ਤੇ ਅੰਗਰੇਜ਼ੀ ਅਧਿਆਪਕਾ ਪੂਨਮ ਮਦਾਨ, ਗਣਿਤ ਅਧਿਆਪਕਾ ਵੀਰਪਾਲ ਕੌਰ ਤੇ ਵਿਗਿਆਨ ਅਧਿਆਪਕਾ ਰਾਜਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਪੰਜਾਬੀ ਅਧਿਆਪਕਾ ਹਰਵਿੰਦਰ ਕੌਰ ਤੇ ਸਮਾਜਿਕ ਅਧਿਆਪਕਾ ਸੁਨੀਤਾ ਦੇਵੀ ਨੇ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ ਤੇ ਸਭਿਆਚਾਰਕ ਜਾਣਕਾਰੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਇਆ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਮਹਿਮਾਨਾਂ, ਸਟਾਫ਼ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਸਕੂਲਾਂ ਨੂੰ ਕੱਢੇ ਗਏ ਕਾਰਨ ਦੱਸੋ ਨੋਟਿਸਾਂ ਦਾ ਮਾਸਟਰ ਕੇਡਰ ਯੂਨੀਅਨ ਵਲੋਂ ਵਿਰੋਧ ਅਗਲੀ ਖ਼ਬਰ ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਫ਼ਸਲਾਂ ਲਈ ਕਿਸਾਨਾਂ ਨੂੰ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਸਾਬਕਾ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।