02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨਰੇਗਾ ਮਜ਼ਦੂਰਾਂ ਵਲੋਂ 10 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ-ਖੋਸਾ

ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਿਹਨਤਕਸ਼ ਲੋਕਾਂ ਦੇ ਸੁਨਹਿਰੀ ਭਵਿੱਖ ਲਈ ਰੁਜ਼ਗਾਰ ਦੀ ਗਾਰੰਟੀ ਵਾਲਾ ਸਮਾਜਵਾਦੀ ਪ੍ਰਬੰਧ ਸਿਰਜਣਾ ਹੀ ਸਾਡਾ ਮੁੱਖ ਨਿਸ਼ਾਨਾ ਹੈ | ਇਸ ਲਈ ਚੇਤਨ ਕਿਰਤੀ ਲੋਕਾਂ ਨੂੰ ਲਾਮਬੰਦ ਹੋਣਾ ਹੀ ਪੈਣਾ ਹੈ | ਇਹ ਪ੍ਰਗਟਾਵਾ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਏਟਕ ਦੇ ਜਨਰਲ ਸਕੱਤਰ ਜਗਸੀਰ ਖੋਸਾ ਨੇ ਮੋਗਾ ਜ਼ਿਲ੍ਹਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਹ ਮੀਟਿੰਗ ਸਥਾਨਕ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਸ਼ੇਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਨਰੇਗਾ ਵਿਰੋਧੀਆਂ ਵਲੋਂ ਕੀਤੇ ਜਾ ਰਹੇ ਨਰੇਗਾ ਵਿਰੋਧੀ ਪ੍ਰਚਾਰ ਨੂੰ ਠੱਲ੍ਹ ਪਾਈ ਜਾਣੀ ਚਾਹੀਦੀ ਹੈ | ਨਰੇਗਾ ਮਜ਼ਦੂਰਾਂ ਲਈ 100 ਦਿਨ ਦੀ ਗਾਰੰਟੀ ਪੂਰੀ ਤਰ੍ਹਾਂ ਕਾਇਮ ਹੈ | ਇਸ ਮੌਕੇ ਲਾਲ ਝੰਡੇ ਵਾਲੀਆਂ ਯੂਨੀਅਨਾਂ ਅਤੇ ਪਾਰਟੀਆਂ ਹੀ ਹਨ ਜਿਹੜੀਆਂ ਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਮੈਦਾਨ ਵਿਚ ਡਟੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ 10 ਅਪ੍ਰੈਲ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦੇ ਕੇ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਜਾਣਗੇ | ਮੀਟਿੰਗ 'ਚ ਗੁਰਦਿੱਤ ਸਿੰਘ ਦੀਨਾ, ਮਹਿੰਦਰ ਸਿੰਘ ਧੂੜਕੋਟ, ਸਰਬਜੀਤ ਕੌਰ ਖੋਸਾ, ਪੂਜਾ ਕੌਰ, ਦਵਿੰਦਰ ਕੌਰ, ਸਰਬਜੀਤ ਕੌਰ ਮਹੇਸ਼ਰੀ, ਦਰਸ਼ਨ ਕੌਰ ਭੇਖਾ, ਸਬਰਾਜ ਸਿੰਘ ਢੁੱਡੀਕੇ, ਬਿੰਦਰ ਸਿੰਘ ਝੰਡੇਆਣਾ, ਬੋਹੜ ਸਿੰਘ ਬੁੱਟਰ, ਵੀਰਪਾਲ ਕੌਰ ਠੱਠੀ ਭਾਈ, ਬਿੰਦਰ ਕੌਰ ਗਲੋਟੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਵਲੋਂ 4 ਸਾਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਲਾਡੀ ਢੋਸ ਨੇ ਕੀਤਾ ਲੇਖਾ-ਜੋਖਾ ਅਗਲੀ ਖ਼ਬਰ ਸਕੂਲਾਂ ਨੂੰ ਕੱਢੇ ਗਏ ਕਾਰਨ ਦੱਸੋ ਨੋਟਿਸਾਂ ਦਾ ਮਾਸਟਰ ਕੇਡਰ ਯੂਨੀਅਨ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।