02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਰਕਾਰ ਵਲੋਂ 4 ਸਾਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਲਾਡੀ ਢੋਸ ਨੇ ਕੀਤਾ ਲੇਖਾ-ਜੋਖਾ

ਅਜੀਤ ਡੈਸਕ 06-04-2026
ਕਿਸ਼ਨਪੁਰਾ ਕਲਾਂ, 5 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਅੱਜ ਪੰਚਾਇਤ ਘਰ 'ਚ ਵਿਸ਼ਾਲ ਮੀਟਿੰਗ ਕੀਤੀ ਜਿਸ 'ਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡ ਦੇ ਸਰਪੰਚ ਪਿ੍ੰਸ ਚਾਵਲਾ ਤੇ ਸਮੂਹ ਗਰਾਮ ਪੰਚਾਇਤ ਵੀ ਹਾਜ਼ਰ ਰਹੀ | ਮੀਟਿੰਗ ਦੌਰਾਨ ਵਿਧਾਇਕ ਲਾਡੀ ਢੋਸ ਨੇ ਸੂਬਾ ਸਰਕਾਰ ਵਲੋਂ ਪਿਛਲੇ 4 ਸਾਲਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ ਤੇ ਪਿੰਡ ਦੇ ਵਿਕਾਸ ਦਾ ਰਿਪੋਰਟ ਕਾਰਡ ਵੀ ਜਾਰੀ ਕੀਤਾ | ਉਨ੍ਹਾਂ ਦੱਸਿਆ ਕਿ ਹਲਕਾ ਧਰਮਕੋਟ 'ਚ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਤੇ ਨਗਰ ਵਿਚ ਮੌਲਿਕ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਈ ਮਹੱਤਵਪੂਰਨ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ, ਜਦਕਿ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਹੀ ਪੂਰਾ ਕਰ ਲਿਆ ਜਾਵੇਗਾ | ਸੁਖਮੰਦਰ ਸਿੰਘ ਸੰਘਲਾ ਵਲੋਂ ਸਰਕਾਰ ਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਕੀਤੇ ਵਿਕਾਸ ਕਾਰਜਾਂ 'ਤੇ ਚਰਚਾ ਕੀਤੀ ਗਈ | ਅੰਤ 'ਚ ਸਰਪੰਚ ਪਿ੍ੰਸ ਚਾਵਲਾ ਵਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ | ਮੀਟਿੰਗ ਦੌਰਾਨ ਉੱਘੇ ਸਮਾਜ ਸੇਵੀ ਮੈਂਬਰ ਪੰਚਾਇਤ ਜਗਤਾਰ ਸਿੰਘ ਬਾਬਾ, ਪੰਚ ਛਿੰਦਰ ਬਾਈ ਪੰਚ ਬਲਦੇਵ ਸਿੰਘ ਪੰਚ, ਗੁਰਦੀਪ ਸਿੰਘ ਰਾਜੂ, ਜਗਰਾਜ ਸਿੰਘ ਗਾਜ਼ਾ, ਇਕਬਾਲ ਸਿੰਘ ਮਾਨ, ਲੱਖਾ ਸ਼ਾਹ, ਮਨਜਿੰਦਰ ਸਿੰਘ ਡਿਪਟੀ ਔਲਖ, ਅਵਤਾਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਰਵਿੰਦਰ ਸਿੰਘ ਰਵੀ ਮਾਨ ਕੈਨੇਡਾ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ, ਨੰਬਰਦਾਰ ਗੁਰਮੀਤ ਸਿੰਘ ਮਾਨ, ਅਤਿੰਦਰ ਮਾਨ, ਗੁਰਤੇਜਿੰਦਰ ਸਿੰਘ ਗੋਪੀ, ਮੇਜਰ ਸਿੰਘ, ਮਨਜੀਤ ਸਿੰਘ ਮਾਨ ਅਤੇ ਏ.ਐਸ.ਆਈ. ਬੂਟਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇੰਡੀਅਨ ਡਾਕਟਰ ਫ਼ਾਰ ਪੀਸ ਐਂਡ ਡਿਵੈਲਪਮੈਂਟ ਤੇ ਤਾਲਮੇਲ ਪੈਰਾ ਮੈਡੀਕਲ ਪੰਜਾਬ ਵਲੋਂ ਗੋਸ਼ਟੀ ਕਰਵਾਈ <br/> ਅਗਲੀ ਖ਼ਬਰ ਨਰੇਗਾ ਮਜ਼ਦੂਰਾਂ ਵਲੋਂ 10 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ-ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।