02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਇੰਡੀਅਨ ਡਾਕਟਰ ਫ਼ਾਰ ਪੀਸ ਐਂਡ ਡਿਵੈਲਪਮੈਂਟ ਤੇ ਤਾਲਮੇਲ ਪੈਰਾ ਮੈਡੀਕਲ ਪੰਜਾਬ ਵਲੋਂ ਗੋਸ਼ਟੀ ਕਰਵਾਈ <br/>

ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਇੰਡੀਅਨ ਡਾਕਟਰ ਫ਼ਾਰ ਪੀਸ ਐਂਡ ਡਿਵੈਲਪਮੈਂਟ ਤੇ ਤਾਲਮੇਲ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਵਲੋਂ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸਭ ਲਈ ਸਿਹਤ ਚੁਣੌਤੀਆਂ ਤੇ ਉਸ ਦਾ ਹੱਲ ਵਿਸ਼ੇ 'ਤੇ ਵਿਚਾਰ ਗੋਸ਼ਟੀ ਕੀਤੀ ਗਈ | ਸੈਮੀਨਾਰ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸਾਬਕਾ ਡਿਪਟੀ ਡਾਇਰੈਕਟਰ ਸਿਹਤ ਮੰਤਰਾਲੇ ਡਾ. ਜਸਵੀਰ ਸਿੰਘ ਔਲਖ ਨੇ ਕਿਹਾ ਕਿ ਅੱਜ ਬੀਮਾ ਸਕੀਮਾਂ ਰਾਹੀਂ ਸਿਹਤ ਸੇਵਾਵਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | 5 ਲੱਖ ਅਤੇ 10 ਲੱਖ ਸਿਹਤ ਬੀਮਾ ਯੋਜਨਾ ਕਾਰਡ ਤਹਿਤ ਕਰੋੜਾਂ ਰੁਪਏ ਦਾ ਘੋਟਾਲਾ ਕਰਕੇ ਪ੍ਰਾਈਵੇਟ ਹਸਪਤਾਲ ਲੋਕਾਂ ਦੀ ਲੁੱਟ ਕਰ ਰਹੇ ਹਨ | ਇਸ ਤੋਂ ਬਾਅਦ ਡਾ. ਅਰੁਣ ਮਿੱਤਰਾ ਕੌਮੀ ਪ੍ਰਧਾਨ ਆਈ.ਡੀ.ਪੀ.ਡੀ. ਨੇ ਬੋਲਦਿਆਂ ਕਿਹਾ ਕਿ ਸਿਹਤ ਸਾਡਾ ਮੌਲਿਕ ਅਧਿਕਾਰ ਹੋਣਾ ਚਾਹੀਦਾ ਹੈ ਪਰ ਅੱਜ ਪੂੰਜੀਵਾਦੀ ਪ੍ਰਬੰਧ ਅਧੀਨ ਸਰਕਾਰਾਂ ਦੀਆਂ ਨੀਤੀਆਂ ਨੇ ਸਿਹਤ ਨੂੰ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਹੈ | ਰਵਿੰਦਰ ਲੁਥਰਾ ਕਨਵੀਨਰ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਨੇ ਕਿਹਾ ਕਿ ਅੱਜ ਸਿਹਤ ਕਿਸੇ ਵੀ ਰਾਜਨੀਤਕ ਪਾਰਟੀ ਦਾ ਮੁੱਦਾ ਨਹੀਂ ਹੈ | ਸਰਕਾਰਾਂ ਵਲੋਂ ਪੇਸ਼ ਕੀਤੇ ਬਜਟ ਵਿਚ ਵੀ ਸਿਹਤ ਲਈ ਬਜਟ ਸਿਰਫ਼ 1.9 ਫ਼ੀਸਦੀ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਸਿਰਫ਼ 30 ਫ਼ੀਸਦੀ ਲੋਕ ਹੀ ਸਰਕਾਰੀ ਹਸਪਤਾਲਾਂ ਵਿਚ ਆਪਣਾ ਇਲਾਜ ਕਰਾ ਰਹੇ ਹਨ | ਇਸ ਸਮੇਂ ਡਾ. ਇੰਦਰਵੀਰ ਗਿੱਲ ਵਲੋਂ ਦੋ ਮਤੇ ਇਸ ਸੈਮੀਨਾਰ ਵਿਚ ਪੇਸ਼ ਕੀਤੇ ਗਏ | ਇਸ ਸਮੇਂ ਜਗਦੀਸ਼ ਸਿੰਘ ਚਾਹਲ ਜਥੇਬੰਦਕ ਸਕੱਤਰ ਪੀ.ਐਸ.ਐਸ.ਐਫ. ਪੰਜਾਬ, ਕਾਮਰੇਡ ਕੁਲਦੀਪ ਭੋਲਾ ਜ਼ਿਲ੍ਹਾ ਸਕੱਤਰ ਸੀ.ਪੀ.ਆਈ., ਡਾ. ਸੁਖਦੇਵ ਸਿਰਸਾ, ਕਾਮਰੇਡ ਨਰੇਸ਼ ਗੌੜ ਬੈਂਕ ਇੰਪਲਾਈਜ਼ ਦੇ ਕੌਮੀ ਆਗੂ, ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਜਨਰਲ ਸਕੱਤਰ ਕੁੱਲ ਹਿੰਦ ਕਿਸਾਨ ਸਭਾ, ਗੁਰਜੰਟ ਕੋਕਰੀ ਜਨਰਲ ਸਕੱਤਰ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ, ਜਗਸੀਰ ਖੋਸਾ ਜਨਰਲ ਸਕੱਤਰ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ, ਕਰਮਵੀਰ ਬੱਧਨੀ ਸੂਬਾ ਪ੍ਰਧਾਨ ਸਰਬ ਭਾਰਤ ਨੌਜਵਾਨ ਸਭਾ, ਪ੍ਰਸਿੱਧ ਲੇਖਕ ਗੁਰਮੀਤ ਕੜਿਆਲਵੀ, ਡਾ. ਜਸਜੀਤ ਗਿੱਲ, ਚਮਕੌਰ ਸਰਾਂ, ਰਾਜ ਕੁਮਾਰ ਪੈਨਸ਼ਨਰ ਆਗੂ, ਰਮਨਜੀਤ ਸਿੰਘ, ਜਗਰੂਪ ਸਿੰਘ, ਦਵਿੰਦਰ ਸਿੰਘ, ਟਵਿੰਕਲਦੀਪ, ਜਸਪ੍ਰੀਤ ਕੌਰ, ਅਮਰਦੀਪ ਪੈਰਾ ਮੈਡੀਕਲ ਆਗੂ, ਅਮਨ ਆਗੂ ਆਸ਼ਾ ਵਰਕਰ ਯੂਨੀਅਨ, ਰਾਕੇਸ਼ ਭਾਰਦਵਾਜ, ਜਸਪ੍ਰੀਤ ਕੌਰ ਬੱਧਨੀ, ਬੋਹੜ ਸਿੰਘ ਬੁੱਟਰ ਆਗੂ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋਂ ਵਲੋਂ ਧਾਰਮਿਕ ਦੀਵਾਨ ਸਜਾਏ <br/> ਅਗਲੀ ਖ਼ਬਰ ਸਰਕਾਰ ਵਲੋਂ 4 ਸਾਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਲਾਡੀ ਢੋਸ ਨੇ ਕੀਤਾ ਲੇਖਾ-ਜੋਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।