02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੌਸਮ 'ਚ ਤਬਦੀਲੀ ਤੇ ਨਮੀ ਕਾਰਨ ਮੱਛਰਾਂ ਦੀ ਭਰਮਾਰ ਨੇ ਵਧਾਇਆ ਬਿਮਾਰੀਆਂ ਫੈਲਣ ਦਾ ਖ਼ਤਰਾ <br/>

ਅਜੀਤ ਡੈਸਕ 06-04-2026
ਠੱਠੀ ਭਾਈ, 5 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਇਲਾਕੇ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਵਿਚ ਆ ਰਹੀ ਤਬਦੀਲੀ ਤੇ ਵਧ ਰਹੀ ਨਮੀ ਕਾਰਨ ਮੱਛਰਾਂ ਦੀ ਭਰਮਾਰ ਕਾਫੀ ਵਧ ਗਈ ਹੈ | ਦਿਨ ਦੇ ਸਮੇਂ ਗਰਮੀ ਤੇ ਰਾਤ ਸਮੇਂ ਹਲਕੀ ਠੰਢਕ ਤੇ ਨਮੀ ਵਾਲੇ ਮੌਸਮ ਨੇ ਮੱਛਰਾਂ ਦੇ ਵਾਧੇ ਲਈ ਅਨੁਕੂਲ ਮਾਹੌਲ ਪੈਦਾ ਕਰ ਦਿੱਤਾ ਹੈ | ਇਸ ਤੋਂ ਇਲਾਵਾ ਇਲਾਕੇ 'ਚ ਹੋ ਰਹੀ ਕਿਣ ਮਿਣ ਕਾਰਨ ਵੀ ਮੱਛਰ ਤੇਜ਼ੀ ਨਾਲ ਵਧ ਰਹੇ ਹਨ | ਗੰਦੇ ਪਾਣੀ ਦੇ ਟੋਇਆ, ਰੁਕੇ ਹੋਏ ਨਿਕਾਸੀ ਪ੍ਰਣਾਲੀ ਤੇ ਘਰਾਂ ਦੇ ਆਲੇ-ਦੁਆਲੇ ਖੜ੍ਹੇ ਪਾਣੀ ਨੇ ਇਸ ਸਮੱਸਿਆ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ, ਜਿਸ ਨਾਲ ਡੇਂਗੂ, ਮਲੇਰੀਆ ਵਰਗੀਆਂ ਖ਼ਤਰਨਾਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ | ਲੋਕਾਂ ਨੇ ਦੱਸਿਆ ਕਿ ਬਿਜਲੀ ਦੇ ਲਗਾਤਾਰ ਕੱਟਾਂ ਕਾਰਨ ਰਾਤ ਦੇ ਸਮੇਂ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ | ਜਿਨ੍ਹਾਂ ਘਰਾਂ 'ਚ ਜਨਰੇਟਰ ਜਾਂ ਇਨਵਰਟਰ ਦੀ ਸਹੂਲਤ ਨਹੀਂ ਹੈ, ਉਨ੍ਹਾਂ ਲਈ ਮੱਛਰਾਂ ਦੀ ਭਰਮਾਰ ਵੱਡੀ ਸਮੱਸਿਆ ਬਣੀ ਹੋਈ ਹੈ ਤੇ ਇਹ ਹਾਲਾਤ ਉਨ੍ਹਾਂ ਲਈ ਬੇਹੱਦ ਮਾੜੇ ਸਾਬਤ ਹੋ ਰਹੇ ਹਨ | ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਤੇ ਬਿਮਾਰ ਲੋਕਾਂ ਲਈ ਇਹ ਸਥਿਤੀ ਹੋਰ ਵੀ ਖ਼ਤਰਨਾਕ ਬਣ ਗਈ ਹੈ | ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੁਰੰਤ ਫੌਗਿੰਗ ਕਰਵਾਈ ਜਾਵੇ, ਦਵਾਈਆਂ ਦਾ ਛਿੜਕਾਅ ਕੀਤਾ ਜਾਵੇ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਢੰਗ ਨਾਲ ਪ੍ਰਬੰਧ ਕੀਤਾ ਜਾਵੇ | ਇਸ ਦੇ ਨਾਲ ਹੀ ਬਿਜਲੀ ਦੇ ਕੱਟਾਂ 'ਚ ਵੀ ਕਮੀ ਕੀਤੀ ਜਾਵੇ |

ਪਿਛਲੀ ਖ਼ਬਰ ਖੇਤਰੀ ਕਾਨਫ਼ਰੰਸ 'ਅਵਨਿਤ-2026' ਦਾ ਸਫ਼ਲਤਾ ਪੂਰਵਕ ਆਯੋਜਨ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਬਾਦਲ ਵਿਰੁੱਧ ਕੀਤੀ ਬਿਆਨਬਾਜ਼ੀ ਨਿੰਦਣਯੋਗ-ਜ਼ਿਲ੍ਹਾ ਪ੍ਰਧਾਨ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।