03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਿੰਡ ਲੰਡੇ 'ਚ ਕਾਂਗਰਸ ਪਾਰਟੀ ਦੀ ਮੀਟਿੰਗ <br/>

ਅਜੀਤ ਡੈਸਕ 06-04-2026
ਸਮਾਲਸਰ, 5 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਪਿੰਡ ਲੰਡੇ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਸਾਬਕਾ ਬਲਾਕ ਸੰਮਤੀ ਮੈਂਬਰ ਅੰਮਿ੍ਤਪਾਲ ਸਿੰਘ ਦੇ ਘਰ ਹੋਈ | ਇਸ ਮੌਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ | ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਕਿਹਾ ਕਿ ਕੁਦਰਤੀ ਮੌਸਮ ਕਿਸਾਨਾਂ ਲਈ ਕਹਿਰ ਬਣਿਆ ਹੋਇਆ ਹੈ ਜਦ ਕਿ ਅਕਾਲੀ ਪਾਰਟੀ ਦੇ ਲੀਡਰ, ਵਰਕਰ ਰੈਲੀਆਂ ਕਰਨ 'ਤੇ ਰੁੱਝੇ ਹੋਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਪੀੜੀ ਹੇਠ ਸੋਟਾ ਸੋਟਾ ਫੇਰਨਾ ਚਾਹੀਦਾ ਹੈ ਤੇ ਮੌਜੂਦਾ ਸਰਕਾਰ ਖ਼ਿਲਾਫ਼ ਕਿਸਾਨਾਂ ਦੀ ਕਣਕ ਦੀ ਫ਼ਸਲ 'ਤੇ ਹੋ ਰਹੀ ਗੜੇਮਾਰੀ, ਭਾਰੀ ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੇ ਹੱਕ ਲਈ ਆਵਾਜ਼ ਉਠਾਉਣੀ ਚਾਹੀਦੀ ਹੈ | ਹੋਰ ਸ਼ਰਮ ਦੀ ਗੱਲ ਹੈ ਕਿ ਇਨ੍ਹਾਂ ਨੂੰ ਅਜਿਹੇ ਮੌਕੇ ਵੀ ਰਾਜਨੀਤੀ ਕਰਨ ਤੋਂ ਵਿਹਲ ਨਹੀਂ ਮਿਲ ਰਹੀ | ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ਼ਤਿਹਾਰਬਾਜ਼ੀ 'ਤੇ ਰੁੱਝੀ ਹੋਈ ਹੈ | ਲੋਕਾਂ ਦੇ ਕਰੋੜਾਂ ਰੁਪਏ ਦੇ ਟੈਕਸ ਫ਼ਜ਼ੂਲ ਇਸ਼ਤਿਹਾਰਬਾਜ਼ੀ 'ਤੇ ਖ਼ਰਚ ਕੀਤੇ ਜਾ ਰਹੇ ਹਨ | ਜੇਕਰ ਮੌਜੂਦਾ ਸਰਕਾਰ ਨੇ ਲੋਕਾਂ ਲਈ ਕੰਮ ਕੀਤਾ ਹੈ ਤਾਂ ਲੋਕ ਆਪੇ ਤੁਹਾਡੇ ਹੱਕ ਵਿਚ ਭੁਗਤਣਗੇ ਪਰ ਇਨ੍ਹਾਂ ਨੂੰ ਡਰ ਸਤਾ ਰਿਹਾ ਹੈ ਕਿ ਆਏ ਦਿਨ ਆਮ ਆਦਮੀ ਪਾਰਟੀ ਦੇ ਵੱਡੇ ਰਾਜਨੇਤਾ ਜੁਰਮ ਦੀ ਦਲਦਲ ਵਿਚ ਫਸਦੇ ਜਾ ਰਹੇ ਹਨ ਤੇ ਉਨ੍ਹਾਂ ਦੀ ਰੋਜ਼ਾਨਾ ਪੋਲ ਖੁੱਲ ਰਹੀ ਹੈ | ਅਨੇਕਾਂ ਰਾਜਨੀਤਕ ਰਾਜਨੇਤਾ ਭਿ੍ਸ਼ਟਾਚਾਰ, ਜਬਰ ਜਨਾਹ, ਲੁੱਟ ਖੋਹੀ, ਫਿਰੌਤੀ ਦੇ ਜਾਲ 'ਚ ਫਸੇ ਹੋਏ ਹਨ ਜਿਨ੍ਹਾਂ ਖ਼ਿਲਾਫ਼ ਰੋਜ਼ਾਨਾ ਹਰ ਥਾਂ ਮੁਜ਼ਾਹਰੇ ਹੋ ਰਹੇ ਹਨ |

ਪਿਛਲੀ ਖ਼ਬਰ ਮੋਗਾ 13 ਅੰਕਾਂ ਨਾਲ ਅੰਕ ਤਾਲਿਕਾ 'ਚ ਸਿਖਰ 'ਤੇ-ਕਮਲ ਅਰੋੜਾ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।