03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਐਜੂਕੇਸ਼ਨ ਕਾਲਜ ਢੁੱਡੀਕੇ ਐਮ.ਐੱਡ. ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 06-04-2026
ਅਜੀਤਵਾਲ, 5 ਅਪ੍ਰੈਲ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ ਦੇ ਐਮ. ਐਡ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਤੇ ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਕਿਹਾ ਕਿ ਹਰ ਸਾਲ ਕਾਲਜ ਦੇ ਬੀ. ਐੱਡ., ਐਮ. ਐਡ. ਤੇ ਈ.ਟੀ.ਟੀ. ਦੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹਨ | ਪੰਜਾਬ ਯੂਨੀਵਰਸਿਟੀ ਨੇ ਐਮ.ਐਡ. ਚੌਥੇ ਸਮੈਸਟਰ ਦੇ ਨਤੀਜੇ 'ਚ ਕਾਲਜ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ ਹਨ, ਜਿਨ੍ਹਾਂ 'ਚ ਵਿਦਿਆਰਥਣ ਸੁਨੰਦਾ ਰਾਣੀ 80 ਫ਼ੀਸਦੀ ਨਾਲ ਪਹਿਲਾ ਸਥਾਨ, ਰਮਨਦੀਪ ਕੌਰ ਨੇ 72.2 ਫ਼ੀਸਦੀ ਅੰਕ ਨਾਲ ਦੂਸਰਾ ਸਥਾਨ ਤੇ ਰਮਨਦੀਪ ਕੌਰ ਸਪੁੱਤਰੀ ਗੁਰਮੇਲ ਸਿੰਘ ਨੇ 69.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਦੇ ਸੀਨੀ. ਪ੍ਰੋਫੈਸਰ ਡਾ. ਅਜੇ ਕੁਮਾਰ ਨੇ ਦੱਸਿਆ ਕਿ ਇਸ ਸਾਲ ਕਾਲਜ ਦੇ 75 ਫ਼ੀਸਦੀ ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ | ਇਹ ਸਭ ਕਾਲਜ ਦੇ ਮਿਹਨਤੀ ਸਟਾਫ਼ ਦੀ ਲਗਨ ਨਾਲ ਹੀ ਸੰਭਵ ਹੋਇਆ | ਉਨ੍ਹਾਂ ਨੇ ਸਮੂਹ ਸਟਾਫ਼ ਤੇ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਪਾਸ ਹੋਏ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਸ਼ੁੱਭ ਇੱਛਾਵਾਂ ਦਿੱਤੀਆਂ |

ਪਿਛਲੀ ਖ਼ਬਰ ਆਜ਼ਾਦ ਕਿਸਾਨ ਮੋਰਚੇ ਵਲੋਂ ਮੰਗ ਪੱਤਰ ਹੁਣ 10 ਨੂੰ ਦਿੱਤੇ ਜਾਣਗੇ-ਏ.ਕੇ.ਐਮ. ਪੰਜਾਬ <br/> ਅਗਲੀ ਖ਼ਬਰ ਲਾਇਨਜ਼ ਕਲੱਬਾਂ ਦੀ ਰਿਜ਼ਨਲ ਕਾਨਫ਼ਰੰਸ 'ਚ ਬਾਂਸਲ ਤੇ ਦਾਨੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।