03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆਜ਼ਾਦ ਕਿਸਾਨ ਮੋਰਚੇ ਵਲੋਂ ਮੰਗ ਪੱਤਰ ਹੁਣ 10 ਨੂੰ ਦਿੱਤੇ ਜਾਣਗੇ-ਏ.ਕੇ.ਐਮ. ਪੰਜਾਬ <br/>

ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਦੇਣ ਲਈ 8 ਅਪ੍ਰੈਲ ਨੂੰ ਰੱਖਿਆ ਗਿਆ ਪ੍ਰੋਗਰਾਮ ਹੁਣ ਬਦਲ ਦਿੱਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਸੀਨੀਅਰ ਆਗੂ ਸੁੱਖ ਗਿੱਲ ਮੋਗਾ, ਤਰਨਜੀਤ ਸਿੰਘ ਨਿਮਾਣਾ ਲੁਧਿਆਣਾ ਤੇ ਹਰਿੰਦਰਜੀਤ ਸਿੰਘ ਜਲੰਧਰ ਅਨੁਸਾਰ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ | ਹੁਣ ਆਜ਼ਾਦ ਕਿਸਾਨ ਮੋਰਚਾ ਪੰਜਾਬ ਏ.ਕੇ.ਐਮ. ਵਲੋਂ ਨਵੀਂ ਮਿਤੀ 10 ਅਪ੍ਰੈਲ ਤੈਅ ਕੀਤੀ ਗਈ ਹੈ | ਇਸ ਦਿਨ ਸਵੇਰੇ 10:30 ਵਜੇ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ | ਇਸ ਮੌਕੇ ਬੀ.ਕੇ.ਯੂ. ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ, ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ, ਸ਼ੇਰੇ ਪੰਜਾਬ ਕਿਸਾਨ-ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਕਪੂਰਥਲਾ, ਆਲ ਇੰਡੀਆ ਕਿਸਾਨ ਯੂਨੀਅਨ ਫ਼ਤਿਹ ਦੇ ਸੂਬਾ ਪ੍ਰਧਾਨ ਸ਼ਰਨਜੀਤ ਸਿੰਘ ਸਰਾਂ, ਸਰਬੱਤ ਦਾ ਭਲਾ ਮੰਚ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੀਪ ਸਿੰਘ ਖ਼ਾਲਸਾ, ਬੀ.ਕੇ.ਯੂ. ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਜ਼ੀਰਾ, ਭਾਰਤੀ ਕਿਸਾਨ ਮਜ਼ਦੂਰ ਦੀਪ ਸਿੱਧੂ ਦੇ ਸੂਬਾ ਪ੍ਰਧਾਨ ਸਵਰਨ ਸਿੰਘ ਕੋਟ ਕਰੋੜ, ਇਨਸਾਫ਼ ਟੀਮ ਦੇ ਸੂਬਾ ਪ੍ਰਧਾਨ ਜਗਮੀਤ ਸਿੰਘ ਜੱਗਾ ਸ੍ਰੀ ਮੁਕਤਸਰ ਸਾਹਿਬ, ਬੀ.ਕੇ.ਯੂ. ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਕੋਟ ਦੁੱਨਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਅੱਜ <br/> ਅਗਲੀ ਖ਼ਬਰ ਐਜੂਕੇਸ਼ਨ ਕਾਲਜ ਢੁੱਡੀਕੇ ਐਮ.ਐੱਡ. ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।