04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਿੰਡ ਲੁਹਾਰਾ ਦੀ ਪੰਚਾਇਤ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>

ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਹਾਜ਼ਰੀ 'ਚ ਪਿੰਡ ਲੁਹਾਰਾ ਦੀ ਪੰਚਾਇਤ ਤੇ ਨੁਮਾਇੰਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪਿੰਡ ਲੁਹਾਰਾ ਦੇ ਸਰਪੰਚ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ ਪਿੰਡ ਦੇ ਵਿਕਾਸ ਲਈ ਹਰ ਪੱਖੋਂ ਕੋਸ਼ਿਸ਼ ਕੀਤੀ ਜਾਵੇਗੀ | ਇਸ ਸਮੇਂ ਬੋਲਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪਿੰਡ ਲੁਹਾਰਾ ਰਾਜਨੀਤੀ ਦੇ ਖੇਤਰ 'ਚ ਅਹਿਮ ਸਥਾਨ ਰੱਖਦਾ ਹੈ ਤੇ ਪਿੰਡ ਲੁਹਾਰਾ ਦੇ ਵਿਕਾਸ ਵਾਸਤੇ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ | ਇਸ ਸਮੇਂ ਸਰਪੰਚ ਪਰਮਜੀਤ ਕੌਰ, ਹਰਵਿੰਦਰ ਸਿੰਘ ਗੋਰਾ, ਦਲਵੀਰ ਸਿੰਘ ਮੈਂਬਰ, ਜਗਜੀਤ ਸਿੰਘ ਮੈਂਬਰ, ਨਰਿੰਦਰਪਾਲ ਸਿੰਘ, ਰਾਜੂ ਸਿੰਘ ਮੈਂਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਸਮੇਂ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ, ਕੌਰ ਜੀਤ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਭੋਲਾ, ਹਰਦੇਵ ਸਿੰਘ, ਕੁਲਵੰਤ ਸਿੰਘ, ਲਖਬੀਰ ਸਿੰਘ, ਭਿੰਦਰ ਸਿੰਘ, ਕਾਕਾ ਸਿੰਘ, ਸੁੱਖੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋ. ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੇ 2027 'ਚ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਡਾ. ਜ... ਅਗਲੀ ਖ਼ਬਰ ਆਈ.ਡੀ.ਐਫ.ਸੀ. ਫਸਟ ਬੈਂਕ ਵਲੋਂ ਕਾਰੋਬਾਰੀ ਨਵੇਂ ਸਾਲ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।