04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਐਂਡ ਸਿੰਧ ਬੈਂਕ ਮੁਲਾਜ਼ਮ ਭਲਾਈ ਸੰਸਥਾ ਮੋਗਾ ਵਿਖੇ ਪਰਿਵਾਰ ਮਿਲਣ ਸਮਾਗਮ <br/>

ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਐਂਡ ਸਿੰਧ ਬੈਂਕ ਮੁਲਾਜ਼ਮ ਭਲਾਈ ਸੰਸਥਾ ਮੋਗਾ ਵਲੋਂ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਸਾਬਕਾ ਮੁਲਾਜ਼ਮਾਂ ਦੀਆਂ ਆਪਸੀ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਰਿਵਾਰ ਮਿਲਣ ਸਮਾਗਮ ਹੋਟਲ ਪਾਰਕ ਰੀਜੈਂਸੀ ਮੋਗਾ ਵਿਖੇ ਕਰਵਾਇਆ ਗਿਆ | ਜਨਰਲ ਸਕੱਤਰ ਹਰਜਿੰਦਰ ਸਿੰਘ ਕੰਡਾ ਨੇ ਮੈਂਬਰਾਂ ਤੇ ਪਰਿਵਾਰਾਂ ਨੂੰ ਜੀ ਆਇਆ ਆਖਿਆ | ਪ੍ਰਧਾਨ ਨਰੇਸ਼ ਕੁਮਾਰ ਨੇ ਪਰਿਵਾਰਾਂ ਨੂੰ ਸੰਸਥਾ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ ਤੇ ਜਲਦ ਹੀ ਪਰਿਵਾਰਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਧਾਰਮਿਕ ਯਾਤਰਾ ਲੈ ਕੇ ਜਾਣ ਬਾਰੇ ਦੱਸਿਆ | ਨੈਬ ਸਿੰਘ ਭੁੱਲਰ ਐਨ.ਆਰ.ਆਈ., ਜਗਤਾਰ ਸਿੰਘ ਸਿੱਧੂ ਐਨ.ਆਰ.ਆਈ. ਵਿਸ਼ੇਸ਼ ਤੌਰ 'ਤੇ ਪਰਿਵਾਰ ਸਮੇਤ ਸ਼ਾਮਲ ਹੋਏ ਤੇ ਸੰਸਥਾ ਦੇ ਉਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਹਰਦੀਪ ਸਿੰਘ ਗਿੱਲ ਤੇ ਦਰਸ਼ਨ ਸਿੰਘ ਮੱਲ੍ਹੀ ਨੇ ਵਿਚਾਰ ਰੱਖੇ | ਬਲਵੀਰ ਸਿੰਘ ਸੱਗੂ ਅਤੇ ਜਸਵੰਤ ਸਿੰਘ ਖ਼ਜ਼ਾਨਚੀ ਨੇ ਦੱਸਿਆ ਕਿ ਸੰਸਥਾ ਦੀਆਂ ਗਤੀਵਿਧੀਆਂ ਦਾ ਘੇਰਾ ਵਿਸ਼ਾਲ ਕਰਨ ਲਈ ਇਕ ਵਿਸ਼ਾਲ ਕਾਨਫ਼ਰੰਸ ਜਲਦ ਕੀਤੀ ਜਾਵੇਗੀ ਤੇ ਬੈਂਕ ਦੇ ਸਾਬਕਾ ਮੁਲਾਜ਼ਮਾਂ ਨੂੰ ਭਲਾਈ ਸੰਸਥਾ ਨਾਲ ਜੋੜ ਕੇ ਸਮਾਜ ਭਲਾਈ ਦੇ ਕਾਰਜ ਵੱਢੇ ਪੱਧਰ 'ਤੇ ਕੀਤੇ ਜਾਣਗੇ | ਇਸ ਮੌਕੇ ਭਲਾਈ ਸੰਸਥਾ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਮਾਨ ਸਰਕਾਰ ਪੰਜਾਬ ਅੰਦਰ ਹੋਏ ਗੜੇਮਾਰੀ ਤੇ ਮੀਂਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ-ਬੀ.ਕੇ.ਯੂ. ਖੋਸਾ ਅਗਲੀ ਖ਼ਬਰ ਸ਼੍ਰੋ. ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੇ 2027 'ਚ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਡਾ. ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।