04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬਚਾਓ ਰੈਲੀ ਅੱਜ-ਰੋਜ਼ੀ ਬਰਕੰਦੀ <br/>

ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 6 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ ਤੇ ਵੱਡੇ ਕਾਫਲੇ ਦੇ ਰੂਪ ਵਿਚ ਰੈਲੀ ਵਾਲੀ ਜਗ੍ਹਾ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਇਸ ਰੈਲੀ 'ਚ ਵੱਡਾ ਇਕੱਠ ਕਰਨ ਲਈ ਪੂਰਾ ਹੁੰਗਾਰਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਲੰਗਰ ਦਾ ਵੀ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਜਾਵੇਗਾ | ਜਿਸ ਜਗ੍ਹਾ 'ਤੇ ਮਾਘੀ ਰੈਲੀ ਹੁੰਦੀ ਹੈ | ਉਸ ਜਗ੍ਹਾ 'ਤੇ ਹੀ ਇਹ ਪੰਜਾਬ ਬਚਾਓ ਰੈਲੀ ਹੋਵੇਗੀ | ਉਨ੍ਹਾਂ ਰੈਲੀ ਵਾਲੀ ਜਗ੍ਹਾ 'ਤੇ ਤਿਆਰੀਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਜਥੇਦਾਰ ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਡੱਬਵਾਲੀ 'ਚ ਐਸ.ਪੀ ਜਸਲੀਨ ਕੌਰ ਨੇ ਸੰਭਾਲਿਆ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।