04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਰੀ ਮੀਂਹ, ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਸਰਕਾਰ ਤੁਰੰਤ ਕਰੇ ਮੁਆਵਜ਼ਾ ਜਾਰੀ-ਸੁੱਖ ਗਿੱਲ ਮੋਗਾ

ਭਾਰੀ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੇ ਪਸ਼ੂਆਂ ਵਾਲੇ ਕਮਰੇ ਦਾ ਜਾਇਜ਼ਾ ਲੈਂਦੇ ਹੋਏ ਬੀ.ਕੇ.ਯੂ. ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ | <br/> 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰੀ ਮੀਂਹ ਤੇ ਗੜੇਮਾਰੀ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਫ਼ਸਲਾਂ ਤੇ ਪਸ਼ੂਆਂ ਨੂੰ ਵੱਡਾ ਨੁਕਸਾਨ ਹੋਇਆ ਹੈ | ਇਸ ਸਬੰਧੀ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਸਰਕਾਰ ਤੋਂ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ ਅਤੇ ਕਈ ਥਾਵਾਂ 'ਤੇ ਪਸ਼ੂ ਵੀ ਜ਼ਖ਼ਮੀ ਹੋਏ ਹਨ ਜਿਵੇਂ ਕਿ ਕੋਟ ਸਦਰ ਖਾਂ ਦੇ ਕਿਸਾਨ ਪਿੱਪਲ ਸਿੰਘ ਦਾ ਮੱਝਾਂ ਵਾਲਾ ਬਰਾਂਡਾ ਮੀਂਹ ਅਤੇ ਗੜੇਮਾਰੀ ਨਾਲ ਡਿੱਗਣ ਕਾਰਨ ਸਾਰੇ ਪਸ਼ੂ ਥੱਲੇ ਆ ਗਏ ਸਨ ਤੇ ਕਾਫ਼ੀ ਗੰਭੀਰ ਜ਼ਖ਼ਮੀ ਹੋ ਗਏ ਹਨ | ਇਸ ਮੀਂਹ ਅਤੇ ਗੜੇਮਾਰੀ ਨਾਲ ਕਿਸਾਨਾਂ ਨੂੰ ਦੋਹਰਾ ਝਟਕਾ ਲੱਗਿਆ ਹੈ | ਇਸ ਲਈ ਸਰਕਾਰ ਨੂੰ ਦੇਰੀ ਬਿਨਾਂ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਦਲਜੀਤ ਸਿੰਘ ਸਰਪੰਚ ਦਾਨੇਵਾਲਾ ਜਨਰਲ ਸਕੱਤਰ ਪੰਜਾਬ ਬੀ.ਕੇ.ਯੂ. ਤੋਤੇਵਾਲ, ਚੰਦਨਦੀਪ ਸਿੰਘ ਰੌਂਤਾ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਬੀ.ਕੇ.ਯੂ. ਤੋਤੇਵਾਲ, ਤਲਵਿੰਦਰ ਗਿੱਲ ਜ਼ਿਲ੍ਹਾ ਯੂਥ ਪ੍ਰਧਾਨ ਮੋਗਾ ਬੀ.ਕੇ.ਯੂ. ਤੋਤੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ ਮਾਨ ਸਰਕਾਰ-ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ <br... ਅਗਲੀ ਖ਼ਬਰ ਕਰਮ ਸਿੰਘ ਧਾਲੀਵਾਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।