02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨੰਬਰਦਾਰ ਐਸੋਸੀਏਸ਼ਨ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ-ਪੱਤਰ <br/>

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਗਾਲਬ ਗਰੁੱਪ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ ਦੀ ਅਗਵਾਈ ਵਿਚ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ, ਤਹਿਸੀਲ ਧਰਮਕੋਟ ਦੇ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ, ਤਹਿਸੀਲ ਮੋਗਾ ਦੇ ਪ੍ਰਧਾਨ ਪਰਮਿੰਦਰ ਸਿੰਘ, ਜ਼ਿਲ੍ਹਾ ਅਗਜੈਕਟਿਵ ਮੈਂਬਰ ਜਗਰਾਜ ਸਿੰਘ ਚੰਦ ਨਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਨੰਬਰਦਾਰਾਂ ਨਾਲ ਮੰਗਾਂ ਨੂੰ ਲੈ ਕੇ ਵਾਅਦਾ ਕੀਤਾ ਸੀ ਜੋ ਚਾਰ ਸਾਲ ਬੀਤਣ ਦੇ ਬਾਵਜੂਦ ਪੂਰਾ ਨਹੀਂ ਹੋਇਆ | ਜਿਸ ਨੂੰ ਲੈ ਕੇ ਨੰਬਰਦਾਰਾਂ ਅੰਦਰ ਸਰਕਾਰ ਪ੍ਰਤੀ ਰੋਸ ਹੈ | ਉਨ੍ਹਾਂ ਕਿਹਾ ਕਿ ਨੰਬਰਦਾਰ ਐਸੋਸੀਏਸ਼ਨ ਗਾਲਬ ਗਰੁੱਪ ਦੇ ਪੰਜਾਬ ਪ੍ਰਧਾਨ ਪਰਮਿੰਦਰਜੀਤ ਸਿੰਘ ਗਾਲਬ ਅਤੇ ਸਮੁੱਚੀ ਅਗਜੈਕਟਿਵ ਵਲੋਂ ਸਾਰੇ ਪੰਜਾਬ ਦੇ ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰਾਂ, ਤਹਿਸੀਲਾਂ ਵਿਚੋਂ ਐਸ.ਡੀ.ਐਮ. ਰਾਹੀਂ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ | ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਪੱਧਰ ਤੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਅਮਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਇਕੱਤਰ ਸਿੰਘ, ਹਰਸਿਮਰਨਜੀਤ ਸਿੰਘ, ਬਲਵਿੰਦਰ ਸਿੰਘ, ਚਮਕੌਰ ਸਿੰਘ, ਚਰਨਜੀਤ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ, ਕਰਨੈਲ ਸਿੰਘ ਸਮੇਤ ਨੰਬਰਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਮਾਊਾਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/> ਅਗਲੀ ਖ਼ਬਰ ਸੀ.ਐਨ.ਐਫ. ਦੀ ਜ਼ਿਲ੍ਹਾ ਪੱਧਰੀ ਡੈਲੀਗੇਸ਼ਨ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।