07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੀ.ਆਰ.ਐਮ. ਪਬਲਿਕ ਸਕੂਲ ਦਾ 8ਵੀਂ ਤੇ 5ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

15-04-2026
ਬਾਘਾ ਪੁਰਾਣਾ, 14 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਅਤੇ 5ਵੀਂ ਜਮਾਤ ਦੇ ਨਤੀਜੇ ਵਿਚ ਬੀ.ਆਰ.ਐਮ. ਪਬਲਿਕ ਸਕੂਲ ਲੰਗੇਆਣਾ ਨਵਾਂ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਚਰਨਜੀਤ ਸ਼ਰਮਾ ਨੇ ਦੱਸਿਆ ਕਿ 8ਵੀਂ ਕਲਾਸ 'ਚੋਂ ਅੰਸ਼ਪ੍ਰੀਤ ਕੌਰ ਨੇ 558/600 ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਵੀਰ ਕੌਰ ਨੇ 548/600 ਅੰਕ ਪ੍ਰਾਪਤ ਕਰਕ ਦੂਸਰਾ ਅਤੇ ਸਿਮਰਨ ਕੌਰ ਨੇ 542/600 ਅੰਕ ਪ੍ਰਾਪਤ ਕਰਕ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ 5ਵੀਂ ਕਲਾਸ ਵਿਚੋਂ ਸਤਵੀਰ ਕੌਰ ਨੇ 99 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਲੀਨ ਕੌਰ ਨੇ 98.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਜਦੋਂ ਕਿ ਸਿਮਰਨਦੀਪ ਤੇ ਅੰਮਿ੍ਤਪਾਲ ਕੌਰ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ 85 ਫੀਸਦੀ ਤੋਂ 95 ਫੀਸਦੀ ਤੱਕ ਅੰਕ ਪ੍ਰਾਪਤ ਕੀਤੇ | ਪਿ੍ੰ. ਚਰਨਜੀਤ ਸ਼ਰਮਾ ਨੇ ਵਿਦਿਆਰਥੀਆਂ, ਸਕੂਲ ਸਟਾਫ ਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਵਧੀਆ ਨਤੀਜੇ ਲਈ ਵਧਾਈ ਦਿੱਤੀ | ਇਸ ਮੌਕੇ ਕੋਆਰਡੀਨੇਟਰ ਰਾਜਵੀਰ ਕੌਰ, ਜਸਭਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਤੋਂ ਲੱਗਣਗੇ ਕੈਂਪ <br/> ਅਗਲੀ ਖ਼ਬਰ ਮੰਡੀਆਂ 'ਚ ਕਣਕ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।