07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੀ.ਐਸ. ਬਲੌਸਮ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਸਾਖੀ ਨੂੰ ਖ਼ਾਲਸਾ ਪੰਥ ਦੀ ਸਥਾਪਨਾ ਦਿਵਸ ਵੀ ਕਿਹਾ ਜਾਂਦਾ ਹੈ | ਵਿਸਾਖੀ ਵਾਲੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰੇ ਸਾਜ ਕੇ ਤੇ ਉਨ੍ਹਾਂ ਨੂੰ ਅੰਮਿ੍ਤ ਛਕਾ ਕੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਵਿਸਾਖੀ ਵਾਲੇ ਦਿਨ ਹੀ 13 ਅਪ੍ਰੈਲ 1919 ਨੂੰ ਜਲਿ੍ਹਆਂਵਾਲਾ ਬਾਗ ਦਾ ਖ਼ੂਨੀ ਸਾਕਾ ਹੋਇਆ ਸੀ ਜੋ ਕਿ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | ਵਿਸਾਖੀ ਵਾਲੇ ਦਿਨ ਖੇਤਾਂ ਵਿਚ ਕਣਕਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਤੇ ਕਿਸਾਨ ਵਿਸਾਖੀ ਵਾਲੇ ਦਿਨ ਕਣਕ ਦੀ ਵਾਢੀ ਵੀ ਸ਼ੁਰੂ ਕਰਦੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਵਿਸਾਖੀ ਦੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਪੂਜਾ ਰਾਣੀ, ਰੀਮਾ, ਕਿਰਨ ਬਾਲਾ, ਪ੍ਰੀਆ, ਜਸਪ੍ਰੀਤ ਕੌਰ, ਪੂਜਾ ਵਰਮਾ, ਪ੍ਰਭਜੋਤ ਕੌਰ, ਹੇਮ ਲਤਾ, ਵੰਦਨਾ ਬਾਂਸਲ, ਜਸਪ੍ਰੀਤ ਕੌਰ, ਸਰਬਜੀਤ ਕੌਰ, ਹਰਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਸਾਖੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮਾ. ਸਤਪਾਲ ਲੂੰਬਾ ਦੀ ਯਾਦ 'ਚ ਲੂੰਬਾ ਪਰਿਵਾਰ ਵਲੋਂ ਡੈਡ ਬਾਡੀ ਫ਼ਰੀਜ਼ਰ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।