08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਡਾ. ਜੋਧ ਸਿੰਘ ਦੀ ਪੁਸਤਕ ਨਿੱਕੀਆਂ ਗੱਲਾਂ ਲੋਕ ਅਰਪਣ <br/>

ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ਸਥਿਤ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਹੇਠ ਮੋਗਾ ਦੇ ਪ੍ਰਸਿੱਧ ਲੇਖਕ ਡਾ. ਜੋਧ ਸਿੰਘ ਦੀ ਨਵੀਂ ਪੁਸਤਕ ਨਿੱਕੀਆਂ-ਨਿੱਕੀਆਂ ਗੱਲਾਂ ਲੋਕ ਅਰਪਣ ਕੀਤੀ ਗਈ | ਡਾ. ਜੋਧ ਸਿੰਘ ਨੇ ਇਸ ਤੋਂ ਪਹਿਲਾਂ ਲਿਖੀ ਪੁਸਤਕ ਵੀ ਕੈਂਬਰਿਜ ਸਕੂਲ ਵਿਖੇ ਹੀ ਲੋਕ ਅਰਪਣ ਕੀਤੀ ਸੀ | ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਡਾ. ਜੋਧ ਸਿੰਘ ਦੀਆਂ ਪੁਸਤਕਾਂ ਕਿਉਂ ਤੇ ਕਿਵੇਂ, ਅਸਲੀ ਮੋਗਾ, ਆਓ ਕਵਿਤਾ ਸਿੱਖੀਏ, ਚੰਗੇ ਚੰਗੇ ਆਦਿ ਛਪ ਚੁੱਕੀਆਂ ਹਨ ਤੇ ਵਿਦਿਆਰਥੀਆਂ ਵਿਚ ਹਰਮਨ ਪਿਆਰੀਆਂ ਵੀ ਹੋ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਡਾ. ਜੋਧ ਸਿੰਘ 97 ਵਰਿ੍ਹਆਂ ਦੀ ਉਮਰ ਵਿਚ ਵੀ ਆਪਣੇ ਖੇਤਰ ਵਿਚ ਕਾਰਜਸ਼ੀਲ ਹਨ |

ਪਿਛਲੀ ਖ਼ਬਰ ਡਾ. ਅੰਬੇਡਕਰ ਜੈਅੰਤੀ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਮਨਾਈ <br/> ਅਗਲੀ ਖ਼ਬਰ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਣ 'ਤੇ ਬਰਜਿੰਦਰ ਬਰਾੜ ਦਾ ਸਰਕਲ ਫਤਹਿਗੜ ਪੰਜਤੂਰ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।