08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਲੂਮਿੰਗ ਬਡਜ਼ ਸਕੂਲ ਵਿਖੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ <br/>

ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ | ਅਸੈਂਬਲੀ ਮੌਕੇ ਵਿਦਿਆਰਥੀਆਂ ਵਲੋਂ ਬੜੇ ਹੀ ਸੁੰਦਰ ਚਾਰਟ ਪ੍ਰਦਰਸ਼ਿਤ ਕੀਤੇ ਗਏ | ਇਸ ਤੋਂ ਇਲਾਵਾ ਡਾ. ਅੰਬੇਡਕਰ ਦੇ ਜੀਵਨ, ਦੇਸ਼ ਦੀ ਸਿਆਸਤ ਤੇ ਸਮਾਜਿਕ ਖੇਤਰ 'ਚ ਉਨ੍ਹਾਂ ਦੇ ਯੋਗਦਾਨ ਤੇ ਭਾਰਤੀ ਸੰਵਿਧਾਨ ਦੀ ਉਸਾਰੀ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨਾਲ ਸਬੰਧਿਤ ਆਰਟੀਕਲ ਵੀ ਪੇਸ਼ ਕੀਤੇ ਗਏ | ਵਿਦਿਆਰਥੀਆਂ ਵਲੋਂ ਡਾ. ਅੰਬੇਡਕਰ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਗਿਆ ਕਿ ਡਾ. ਅੰਬੇਡਕਰ ਇਕ ਮਹਾਨ ਅਰਥ ਸ਼ਾਸਤਰੀ, ਸਿਆਸਤਦਾਨ ਅਤੇ ਪ੍ਰਭਾਵਸ਼ਾਲੀ ਨੇਤਾ ਸਨ ਪਰ ਇਸ ਤੋਂ ਇਲਾਵਾ ਉਹ ਇਕ ਉੱਘੇ ਸਮਾਜ ਸੁਧਾਰਕ ਵੀ ਸਨ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਡਾ. ਭੀਮ ਰਾਓ ਜਿਨ੍ਹਾਂ ਦਾ ਜਨਮ ਇਕ ਬਹੁਤ ਹੀ ਸਾਧਾਰਨ ਪਰਿਵਾਰ ਵਿਚ ਹੋਇਆ ਸੀ, ਉਨ੍ਹਾਂ ਆਪਣੀ ਯੋਗਤਾ ਅਤੇ ਮਿਹਨਤ ਸਦਕਾ ਉੱਚ ਵਿੱਦਿਆ ਹਾਸਲ ਕੀਤੀ | ਆਜ਼ਾਦੀ ਤੋਂ ਬਾਅਦ ਜਦੋਂ ਭਾਰਤ ਜਿਹੇ ਵਿਸ਼ਾਲ ਦੇਸ਼ ਦੀ ਅਰਥ-ਵਿਵਸਥਾ ਨੂੰ ਉੱਤਮ ਢੰਗ ਨਾਲ ਚਲਾਉਣ ਲਈ ਇਕ ਸੰਵਿਧਾਨ ਦੀ ਜ਼ਰੂਰਤ ਸੀ ਤਾਂ ਡਾ. ਅੰਬੇਡਕਰ ਦੁਆਰਾ ਤਿਆਰ ਸੰਵਿਧਾਨ ਹੈ | ਅੰਤ 'ਚ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ |

ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਡਾ. ਅੰਬੇਡਕਰ ਜੈਅੰਤੀ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।