08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ <br/>

ਅਜੀਤ ਡੈਸਕ 15-04-2026
ਬਾਘਾ ਪੁਰਾਣਾ, 14 ਅਪ੍ਰੈਲ (ਟਿੰਕੂ ਕਾਠਪਾਲ)-ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਡਾ. ਬੀ. ਆਰ ਅੰਬੇਡਕਰ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਯੂਨੀਅਨ ਦੇ ਆਗੂਆਂ ਤੇ ਮੈਂਬਰਾਂ ਨੇ ਇਕੱਠੇ ਹੋ ਕੇ ਡਾ. ਅੰਬੇਡਕਰ ਜੀ ਦੀ ਪ੍ਰਤਿਮਾ 'ਤੇ ਹਾਰ ਅਰਪਿਤ ਕੀਤੇ ਤੇ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟਾਈ | ਸਮਾਗਮ ਦੀ ਅਗਵਾਈ ਯੂਨੀਅਨ ਦੇ ਚੇਅਰਮੈਨ ਮਾਤਾਦੀਨ, ਪ੍ਰਧਾਨ ਮਨਜੀਤ ਸਿੰਘ ਅਤੇ ਸਾਬਕਾ ਪ੍ਰਧਾਨ ਰਾਜ ਕੁਮਾਰ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਯੂਨੀਅਨ ਦੇ ਮੈਂਬਰ ਤੇ ਸਥਾਨਕ ਨਿਵਾਸੀ ਮੌਜੂਦ ਸਨ | ਸਮਾਗਮ ਦੌਰਾਨ ਸਾਰੇ ਹਾਜ਼ਰੀਨ ਨੇ ਡਾ. ਅੰਬੇਡਕਰ ਜੀ ਦੇ ਜੀਵਨ ਤੇ ਸੰਘਰਸ਼ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲਣ ਦਾ ਸੰਕਲਪ ਵੀ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਜੀ ਨੇ ਭਾਰਤ ਦਾ ਸੰਵਿਧਾਨ ਤਿਆਰ ਕਰਕੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰੀ ਦੇ ਹੱਕ ਦਿੱਤੇ | ਇਸ ਮੌਕੇ ਵਾਈਸ ਪ੍ਰਧਾਨ ਭਾਗ ਮੱਲ ਮਦਨ ਸਿੰਘ, ਪੱਪੂ ਰਾਮ, ਪੱਪੂ ਸਿੰਘ, ਕਾਲਾ ਰਾਮ, ਰਣਜੀਤ ਕੁਮਾਰ, ਸੈਕਟਰੀ ਸੁਰਿੰਦਰਪਾਲ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਸੰਜੂ, ਲਛਮਣ ਸਿੰਘ, ਬੱਬੂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ | ਸਮਾਗਮ ਦੇ ਅੰਤ 'ਚ ਸਾਰਿਆਂ ਨੇ ਮਿਲ ਕੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ ਨਾਲ ਐਡਵੋਕੇਟ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਜਥੇਦਾਰ ਮਾਹਲਾ ਨੇ ਕੀਤਾ... ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।