08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਿਡਲ ਸਕੂਲਾਂ ਨੂੰ ਖ਼ਤਮ ਕਰਨ ਦੀ ਤਿਆਰੀ <br/>

ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸੂਬੇ ਦੇ ਮਿਡਲ ਸਕੂਲਾਂ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ, ਸਿੱਖਿਆ ਦੀ ਕਾਇਆ ਪਲਟ ਕਰਨ ਵਰਗੇ ਨਾਅਰੇ ਦੇ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਨੇ ਸਿੱਖਿਆ ਕ੍ਰਾਂਤੀ ਦੇ ਝੂਠੇ ਨਾਅਰੇ ਦੇ ਸਿੱਖਿਆ ਨੂੰ ਹੀ ਖ਼ਤਮ ਕਰਨ ਦਾ ਬੀੜਾ ਚੁੱਕ ਲਿਆ ਹੈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਮਿਤੀ 10 ਅਪ੍ਰੈਲ 2026 ਨੂੰ ਡੀ.ਐਸ.ਈ. ਦੇ ਦਸਤਖ਼ਤਾਂ ਹੇਠ ਜਾਰੀ ਹੋਏ ਪੱਤਰ ਨੰਬਰ 202696171 ਵਿਚ ਮਿਡਲ ਸਕੂਲਾਂ ਵਿਚ ਗਿਣਤੀ ਦੇ ਅਧਾਰ ਤੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਕਿਸੇ ਹੋਰ ਸਕੂਲ 'ਚੋਂ ਕਰਨ ਦੇ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੇ ਦਿੱਤੇ ਹਨ, ਪੰਜਾਬੀ, ਹਿੰਦੀ, ਗਣਿਤ, ਸਾਇੰਸ, ਸਮਾਜਿਕ ਸਿੱਖਿਆ, ਅੰਗਰੇਜ਼ੀ, ਸਰੀਰਕ ਸਿੱਖਿਆ, ਡਰਾਇੰਗ, ਕੰਪਿਊਟਰ ਅਤੇ ਖੇਤੀਬਾੜੀ ਵਰਗੇ 9 ਵਿਸ਼ਿਆਂ ਨੂੰ ਹੁਣ ਸਿਰਫ਼ 2 ਅਧਿਆਪਕ ਹੀ ਪੜ੍ਹਾਉਣਗੇ .ਆਗੂਆਂ ਨੇ ਦੱਸਿਆ ਕਿ ਛੇਵੀਂ ਤੋਂ ਉੱਪਰ ਦੀਆਂ ਕਲਾਸਾਂ ਨੂੰ ਵਿਸ਼ਾ ਅਧਿਆਪਕ ਪੜਾ ਸਕਦੇ ਹਨ, ਪਰ ਇਸ ਸਰਕਾਰ ਨੇ ਮਿਡਲ ਸਕੂਲਾਂ ਨੂੰ ਪ੍ਰਾਇਮਰੀ ਸਕੂਲਾਂ ਵਾਂਗ ਸਾਰੇ ਵਿਸ਼ੇ ਇਕ ਜਾਂ ਦੋ ਅਧਿਆਪਕਾਂ ਨੂੰ ਪੜ੍ਹਾਉਣ ਦਾ ਤੁਗ਼ਲਕੀ ਫ਼ਰਮਾਨ ਜਾਰੀ ਕਰ ਦਿੱਤਾ ਹੈ | ਉਪਰੋਕਤ ਪੱਤਰ 'ਚ 30 ਦੀ ਗਿਣਤੀ ਵਾਲੇ ਮਿਡਲ ਸਕੂਲਾਂ ਵਿਚ 2 ਅਧਿਆਪਕ, 60 ਤੱਕ 3 ਅਧਿਆਪਕ ਤੇ 90 ਤੱਕ 4 ਅਧਿਆਪਕ ਹੀ ਰੱਖਣਾ ਦਾ ਹੁਕਮ ਦਿੱਤਾ ਹੈ ਤੇ ਇਸ ਗਿਣਤੀ ਤੋਂ ਵਧ ਰਹੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਹੋਰ ਸਕੂਲਾਂ 'ਚ ਕਰਨ ਦਾ ਹੁਕਮ ਦਿੱਤਾ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨ ਦਾਸ, ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਮੀਤ ਸਿੰਘ ਝੋਰੜਾ ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਜ਼ਿਲ੍ਹਾ ਵਿਤ ਸਕੱਤਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੰਜਾਬੀ ਦਾ ਅਧਿਆਪਕ ਗਣਿਤ, ਸਾਇੰਸ, ਅੰਗਰੇਜ਼ੀ, ਸਰੀਰਕ ਸਿੱਖਿਆ, ਸਮਾਜਿਕ ਸਿੱਖਿਆ ਜਾਂ ਹਿੰਦੀ ਵਰਗੇ ਵਿਸ਼ੇ ਨੂੰ ਕਿਵੇਂ ਪੜ੍ਹਾਏਗਾ, ਇਸੇ ਤਰ੍ਹਾਂ ਹੀ ਦੂਜੇ ਵਿਸ਼ੇ ਦਾ ਅਧਿਆਪਕ ਬਾਕੀ ਵਿਸ਼ਿਆਂ ਨਾਲ ਕਿਵੇਂ ਇਨਸਾਫ਼ ਕਰੇਗਾ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਮੰਗ

ਪਿਛਲੀ ਖ਼ਬਰ ਦੁਸਹਿਰਾ ਕਮੇਟੀ ਵਲੋਂ ਇੰਸਪੈਕਟਰ ਸੁਨੀਤਾ ਰਾਣੀ ਦਾ ਸਨਮਾਨ <br/> ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਹੜੇ 'ਚ ਮਨਾਇਆ ਵਿਸਾਖੀ ਦਾ ਤਿਉਹਾਰ ਤੇ ਡਾ. ਅੰਬੇਡਕਰ ਜੈਅੰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।