08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦੁਸਹਿਰਾ ਕਮੇਟੀ ਵਲੋਂ ਇੰਸਪੈਕਟਰ ਸੁਨੀਤਾ ਰਾਣੀ ਦਾ ਸਨਮਾਨ <br/>

ਅਜੀਤ ਡੈਸਕ 15-04-2026
ਕੋਟ ਈਸੇ ਖਾਂ, 14 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਦੁਸਹਿਰਾ ਕਮੇਟੀ ਕੋਟ ਈਸੇ ਖਾਂ ਦੇ ਪ੍ਰਧਾਨ ਤੇ ਲੇਖਕ ਪੰਡਿਤ ਹਰਸ਼ਵਰਧਨ ਆਜ਼ਾਦ (ਭੀਮ ਸੈਨ) ਤੇ ਸਾਥੀਆਂ ਵਲੋਂ ਥਾਣਾ ਕੋਟ ਈਸੇ ਖਾਂ ਵਿਖੇ ਪੁੱਜ ਕੇ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਰਾਣੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪੰਡਤ ਭੀਮ ਸੈਨ ਵਲੋਂ ਉਨ੍ਹਾਂ ਨੂੰ ਇਕ ਸ਼ੀਲਡ ਤੇ ਆਪਣੀਆਂ 3 ਕਿਤਾਬਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਇੰਸਪੈਕਟਰ ਸੁਨੀਤਾ ਰਾਣੀ ਵਲੋਂ ਆਪਣੀਆਂ ਸੇਵਾਵਾਂ ਬੇਹੱਦ ਲਗਨ ਨਾਲ ਨਿਭਾਈਆਂ ਜਾ ਰਹੀਆਂ ਹਨ ਤੇ ਇਲਾਕੇ 'ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਉਨ੍ਹਾਂ ਦੇ ਕਾਰਜ ਸ਼ਲਾਘਾਯੋਗ ਹਨ | ਇਸ ਮੌਕੇ ਇੰਸਪੈਕਟਰ ਸੁਨੀਤਾ ਰਾਣੀ ਨੇ ਪੁੱਜੇ ਪਤਵੰਤਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਮੁਖ ਸਿੰਘ ਘਲੋਟੀ, ਹਰਜੀਤ ਸਿੰਘ ਛਾਬੜਾ, ਪ੍ਰਮੋਦ ਕੁਮਾਰ ਬੱਬੂ, ਹਰਿੰਦਰਜੀਤ ਟੋਨੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੱਕੀਆਂ ਫ਼ਸਲਾਂ ਦੌਰਾਨ ਅੱਗ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਗੱਡੀ ਇਲਾਕੇ ਨੂੰ ਸਪੁਰਦ ਅਗਲੀ ਖ਼ਬਰ ਮਿਡਲ ਸਕੂਲਾਂ ਨੂੰ ਖ਼ਤਮ ਕਰਨ ਦੀ ਤਿਆਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।