08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੱਕੀਆਂ ਫ਼ਸਲਾਂ ਦੌਰਾਨ ਅੱਗ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਗੱਡੀ ਇਲਾਕੇ ਨੂੰ ਸਪੁਰਦ

ਪਿੰਡ ਸੇਖਾ ਕਲਾਂ ਵਿਖੇ ਤਿਆਰ ਕੀਤੀ ਗਈ ਫਾਇਰ ਬਿ੍ਗੇਡ ਗੱਡੀ ਨਗਰ ਤੇ ਇਲਾਕੇ ਦੇ ਸਪੁਰਦ ਕਰਦੇ ਹੋਏ ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ, ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਤੇ ਹੋਰ ਪਤਵੰਤੇ | ਤਸਵੀਰ : ਜਗਰੂਪ ਸਿੰਘ ਮਠਾੜੂ <br/> 15-04-2026
ਠੱਠੀ ਭਾਈ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪੱਕੀਆਂ ਫ਼ਸਲਾਂ ਦੇ ਮੌਸਮ ਦੌਰਾਨ ਅੱਗ ਲੱਗਣ ਦੀਆਂ ਵਧ ਰਹੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਪਿੰਡ ਸੇਖਾ ਕਲਾਂ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਫਾਇਰ ਬਿ੍ਗੇਡ ਗੱਡੀ ਤਿਆਰ ਕਰਕੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਇਲਾਕੇ ਦੇ ਲੋਕਾਂ ਨੂੰ ਸਪੁਰਦ ਕੀਤੀ ਗਈ | ਇਸ ਮੌਕੇ ਸਰਪੰਚ ਦਰਸ਼ਨ ਸਿੰਘ ਸੋਹੀ, ਜੋ ਕਿ ਆਮ ਆਦਮੀ ਪਾਰਟੀ ਦੇ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਵੀ ਹਨ, ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਭੋਲਾ, ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ ਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਰਹੇ | ਉਨ੍ਹਾਂ ਨੇ ਇਸ ਗੱਡੀ ਦੇ ਨਿਰਮਾਣ ਲਈ ਆਪਣੀਆਂ ਕਿਰਤ ਕਮਾਈਆਂ 'ਚੋਂ ਯੋਗਦਾਨ ਪਾਉਣ ਵਾਲੇ ਪਿੰਡ ਵਾਸੀਆਂ, ਐਨ.ਆਰ.ਆਈ. ਵੀਰਾਂ ਤੇ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਸੇਵਾ ਯੋਗ ਕਾਰਜ ਸੰਭਵ ਹੋ ਸਕਿਆ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫਾਇਰ ਬਿ੍ਗੇਡ ਗੱਡੀ ਪਿੰਡ ਅਤੇ ਆਸ-ਪਾਸ ਦੇ ਕਰੀਬ 10 ਕਿੱਲੋਮੀਟਰ ਦੇ ਦਾਇਰੇ ਵਿਚ ਮੁਫ਼ਤ ਸੇਵਾਵਾਂ ਪ੍ਰਦਾਨ ਕਰੇਗੀ, ਜਿਸ ਨਾਲ ਕਿਸੇ ਵੀ ਅਗਜਨੀ ਦੀ ਘਟਨਾ ਨੂੰ ਤੁਰੰਤ ਕਾਬੂ ਵਿਚ ਲਿਆ ਜਾ ਸਕੇਗਾ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਗਈ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਇਹ ਗੱਡੀ ਮਦਦਗਾਰ ਸਾਬਤ ਹੋਵੇਗੀ | ਇਸ ਮੌਕੇ ਪਿੰਡ ਵਾਸੀਆਂ 'ਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਸਮੁੱਚੀ ਗ੍ਰਾਮ ਪੰਚਾਇਤ, ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ, ਵੱਡੀ ਗਿਣਤੀ ਵਿਚ ਪਤਵੰਤੇ ਤੇ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਨਿਗਮ ਦੇ ਓ. ਐਂਡ ਐਮ. ਸੈੱਲ ਦੇ ਸਟੋਰ 'ਚ ਹੋਈ ਚੋਰੀ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ ਦੁਸਹਿਰਾ ਕਮੇਟੀ ਵਲੋਂ ਇੰਸਪੈਕਟਰ ਸੁਨੀਤਾ ਰਾਣੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।