09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੰਸਥਾਵਾਂ ਨੂੰ ਬਚਾਉਣ ਲਈ ਐਕਸ਼ਨ ਕਮੇਟੀ ਬਣਾਉਣ ਤੇ ਸੰਘਰਸ਼ ਵਿਚ ਸਾਥ ਦੇਣ ਦਾ ਲਿਆ ਅਹਿਦ <br/>

ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡੀ.ਐਮ. ਸੰਸਥਾਵਾਂ ਨੂੰ ਬਚਾਉਣ ਦੇ ਮੁੱਦੇ 'ਤੇ ਅੱਜ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਲੇਖਕਾਂ, ਬੁੱਧੀਜੀਵੀਆਂ ਅਤੇ ਸਮਾਜ ਸੇਵੀ ਲੋਕਾਂ ਦੀ ਇਕ ਭਰਵੀਂ ਇਕੱਤਰਤਾ ਟਾਊਨ ਹਾਲ ਮੋਗਾ ਵਿਖੇ ਹੋਈ, ਜਿਸ ਵਿਚ ਕੈਨੇਡਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਪਰਮਜੀਤ ਸਿੰਘ ਉਰਫ਼ ਪੀਟਰ ਸੰਧੂ ਅਤੇ ਰੇਡੀਉ ਆਪਣਾ ਪੰਜਾਬ ਦੇ ਮਾਲਕ ਮਨਧੀਰ ਕੌਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੀਫ਼ ਐਡਵਾਈਜ਼ਰ ਡਾ. ਕੁਲਦੀਪ ਸਿੰਘ ਗਿੱਲ ਤੇ ਅਜੇ ਗੋਰਾ ਸੂਦ ਨੇ ਧੜੇਬੰਦੀ ਕਾਰਨ ਇਨ੍ਹਾਂ ਸੰਸਥਾਵਾਂ ਦੀ ਬਣੀ ਤਰਸਯੋਗ ਹਾਲਤ ਤੇ ਅਦਾਲਤੀ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸੁਸਾਇਟੀ ਮੋਗਾ ਵਲੋਂ ਇਨ੍ਹਾਂ ਸੰਸਥਾਵਾਂ ਨੂੰ ਬਚਾਉਣ ਲਈ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ | ਉੱਘੇ ਲੇਖਕ ਬਲਦੇਵ ਸਿੰਘ ਸੜਕਨਾਮਾ, ਕੇ.ਐਲ. ਗਰਗ, ਗੁਰਮੇਲ ਸਿੰਘ ਬੌਡੇ, ਅਜੀਤਪਾਲ ਜਟਾਣਾ, ਕਰਨਲ ਬਾਬੂ ਸਿੰਘ, ਸਮਾਜ ਸੇਵੀ ਜਸਵਿੰਦਰ ਸਿੰਘ, ਭਾਵਨਾ ਬਾਂਸਲ, ਕੈਨੇਡੀਅਨ ਵਿਧਾਇਕ ਪੀਟਰ ਸੰਧੂ ਤੇ ਮਨਧੀਰ ਕੌਰ ਨੇ ਸਿਵਲ ਸੁਸਾਇਟੀ ਮੋਗਾ ਵਲੋਂ ਰੱਖੇ ਤੱਥਾਂ ਨਾਲ ਸਹਿਮਤ ਹੁੰਦਿਆਂ ਇਨ੍ਹਾਂ ਸੰਸਥਾਵਾਂ ਨੂੰ ਬਚਾਉਣ ਲਈ ਤਿੰਨਾਂ ਦਾਅਵੇਦਾਰ ਧਿਰਾਂ ਨੂੰ ਆਪਸੀ ਸਹਿਮਤੀ ਬਣਾਉਣ ਅਤੇ ਅਦਾਲਤੀ ਝਗੜਿਆਂ ਦੇ ਨਿਬੇੜੇ ਲਈ ਗੱਲਬਾਤ ਲਈ ਇਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਮਿਥੇ ਸਮੇਂ ਅੰਦਰ ਸਬੰਧਿਤ ਧਿਰਾਂ ਆਪਸੀ ਸਹਿਮਤੀ ਨਹੀਂ ਬਣਾਉਂਦੀਆਂ ਤਾਂ ਉਨ੍ਹਾਂ ਦੀ ਲਾਲਚੀ ਅਤੇ ਸਿੱਖਿਆ ਵਿਰੋਧੀ ਬਿਰਤੀ ਨੂੰ ਜੱਗ ਜ਼ਾਹਿਰ ਕਰਨ ਲਈ ਉਨ੍ਹਾਂ ਵਿਰੁੱਧ ਜ਼ੋਰਦਾਰ ਸੰਘਰਸ਼ ਵਿੱਢ ਦੇਣਾ ਚਾਹੀਦਾ ਹੈ | ਉਨ੍ਹਾਂ ਸਮੁੱਚੇ ਸੰਘਰਸ਼ ਦੀ ਅਗਵਾਈ ਲਈ ਡੀ.ਐਮ. ਕਾਲਜ ਬਚਾਓ ਐਕਸ਼ਨ ਕਮੇਟੀ ਬਣਾਉਣ 'ਤੇ ਸਹਿਮਤੀ ਦਿੰਦਿਆਂ ਅਗਲੇ ਹਫ਼ਤੇ ਸਮਾਜ ਦੇ ਹਰ ਵਰਗ, ਸਮਾਜ ਸੇਵੀ ਸੰਸਥਾਵਾਂ, ਜਨਤਕ ਜਮਹੂਰੀ ਜਥੇਬੰਦੀਆਂ ਅਤੇ ਵਿਦਿਆਰਥੀ ਜਥੇਬੰਦੀਆਂ ਦੀ ਇਕ ਵੱਡੀ ਮੀਟਿੰਗ ਬੁਲਾਉਣ ਅਤੇ ਐਕਸ਼ਨ ਕਮੇਟੀ ਦਾ ਗਠਨ ਕਰਨ 'ਤੇ ਵੀ ਸਹਿਮਤੀ ਦਿੱਤੀ | ਸਾਬਕਾ ਕੈਨੇਡੀਅਨ ਵਿਧਾਇਕ ਪੀਟਰ ਸੰਧੂ ਨੇ ਕਿਹਾ ਕਿ ਐਕਸ਼ਨ ਕਮੇਟੀ ਚਾਹੇ ਤਾਂ ਮੈਂ ਵੀ ਇਸ ਸੰਘਰਸ਼ ਵਿਚ ਗਤੀਸ਼ੀਲ ਭੂਮਿਕਾ ਨਿਭਾਉਣੀ ਚਾਹਾਂਗਾ | ਮੀਟਿੰਗ ਦੀ ਸਮਾਪਤੀ ਮੌਕੇ ਪ੍ਰਜੀਡੀਅਮ ਮੈਂਬਰ ਮਹਿੰਦਰਪਾਲ ਲੂੰਬਾ ਨੇ ਮੀਟਿੰਗ ਵਿਚ ਸ਼ਾਮਿਲ ਲੇਖਕਾਂ, ਬੁੱਧੀਜੀਵੀਆਂ ਅਤੇ ਸਮਾਜ ਸੇਵੀ ਹਸਤੀਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਡੀ.ਪੀ.ਆਰ.ਓ. ਗਿਆਨ ਸਿੰਘ, ਅਜੀਜਪਾਲ ਸਿੰਘ, ਸੋਹਣ ਸਿੰਘ, ਜਗਮੋਹਨ ਮਲਹੋਤਰਾ, ਚਰਨਜੀਤ ਸਿੰਘ, ਅਮਰਜੀਤ ਸਿੰਘ ਜੱਸਲ, ਬਲਵਿੰਦਰ ਸਿੰਘ ਰੋਡੇ, ਮਨਿੰਦਰ ਬੇਦੀ, ਮਲਵਿੰਦਰ ਗਰੇਵਾਲ, ਪਿ੍ਤਪਾਲ ਸਿੰਘ ਗਿੱਲ, ਦਿਆਲ ਸਿੰਘ, ਕੰਵਲਜੀਤ ਸਿੰਘ ਮਹੇਸ਼ਰੀ, ਸ਼ਿਵਸ਼ਰਨ ਸਿੰਘ, ਦਿਆਲ ਸਿੰਘ ਅਤੇ ਜਸਵਿੰਦਰ ਸਿੰਘ ਸੋਢੀ ਤੋਂ ਇਲਾਵਾ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਦੀ ਜੈਅੰਤੀ ਜ਼ਿਲ੍ਹਾ ਕਾਂਗਰਸ ਦੇ ਦਫਤਰ ਵਿਖੇ ਮਨਾਈ <br/> ਅਗਲੀ ਖ਼ਬਰ ਵਰਿੰਦਾਵਨ ਕਿਸ਼ਤੀ ਹਾਦਸੇ 'ਚ ਮਾਰੀ ਗਈ ਸਪਨਾ ਹੰਸ ਨੂੰ ਸੇਜਲ ਅੱਖਾਂ ਨਾਲ ਸ਼ਹਿਰ ਵਾਸੀਆਂ ਨੇ ਦਿੱਤੀ ਅੰਤਿਮ ਵਿਦਾਇਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।