09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹੋਲੀ ਹਾਰਟ ਕਾਨਵੈਂਟ ਸਕੂਲ 'ਚ ਕਿੰਡਰਗਾਰਟਨ ਦੇ ਬੱਚਿਆਂ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਰੌਣਕ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਕਿੰਡਰਗਾਰਟਨ ਸੈਕਸ਼ਨ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਸਾਰਾ ਮਾਹੌਲ ਪੰਜਾਬੀ ਰੰਗ ਵਿਚ ਰੰਗਿਆ ਨਜ਼ਰ ਆਇਆ | ਸਾਰੇ ਵਿਦਿਆਰਥੀ ਚਮਕਦਾਰ ਪੀਲੇ ਰੰਗ ਦੇ ਸੁੰਦਰ ਪਹਿਰਾਵਿਆਂ ਵਿਚ ਸਕੂਲ ਪਹੁੰਚੇ | ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੇ ਗੱਭਰੂਆਂ ਅਤੇ ਮੁਟਿਆਰਾਂ ਦੇ ਰੂਪ ਵਿਚ ਸਜੇ ਇਹ ਬੱਚੇ ਬਹੁਤ ਹੀ ਪਿਆਰੇ ਅਤੇ ਦਿਲਕਸ਼ ਲੱਗ ਰਹੇ ਸਨ | ਚੇਅਰਮੈਨ ਸੁਭਾਸ਼ ਪਲਤਾ ਤੇ ਡਾਇਰੈਕਟਰ ਸ਼ਿਵਾਨੀ ਗੁਪਤਾ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਸਾਡਾ ਮੁੱਖ ਮਕਸਦ ਹੈ | ਅੱਜ ਬੱਚਿਆਂ ਨੇ ਨਾ ਸਿਰਫ਼ ਮੌਜ-ਮਸਤੀ ਕੀਤੀ, ਸਗੋਂ ਪੰਜਾਬੀ ਸਭਿਆਚਾਰ ਅਤੇ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਵੀ ਹਾਸਲ ਕੀਤੀ | ਸਕੂਲ ਦਾ ਸਟਾਫ਼ ਅਤੇ ਬੱਚੇ ਬੇਹੱਦ ਖ਼ੁਸ਼ ਨਜ਼ਰ ਆਏ ਅਤੇ ਪ੍ਰੋਗਰਾਮ ਦੀ ਸਮਾਪਤੀ ਬਹੁਤ ਹੀ ਯਾਦਗਾਰੀ ਰਹੀ |

ਪਿਛਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ <br/> ਅਗਲੀ ਖ਼ਬਰ ਆਪਸੀ ਖਿੱਚੋਤਾਣ ਦਾ ਸ਼ਿਕਾਰ ਡੀ.ਐਮ. ਕਾਲਜ ਦੀ ਮੈਨੇਜਮੈਂਟ ਕਮੇਟੀ ਕਾਲਜ ਦੀ 100 ਸਾਲਾਂ ਸ਼ਤਾਬਦੀ ਭੁੱਲੀ-ਗੋਰਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।