10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਚੜ੍ਹਦੀ ਕਲਾ ਸੰਸਥਾ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਧਾਰਮਿਕ ਕਿਤਾਬਾਂ ਦਾ ਲੰਗਰ ਲਗਾਇਆ

ਮੋਗਾ ਵਿਖੇ ਵਿਸਾਖੀ ਦੇ ਦਿਹਾੜੇ 'ਤੇ ਗੁਰਪ੍ਰੀਤ ਸਿੰਘ ਜੌਹਲ ਤੇ ਹੋਰ ਨੌਜਵਾਨਾਂ ਵਲੋਂ ਲਗਾਏ ਕਿਤਾਬਾਂ ਦੇ ਲੰਗਰ ਮੌਕੇ ਕਿਤਾਬਾਂ ਲੈਂਦੇ ਸ਼ਹਿਰ ਵਾਸੀ | ਤਸਵੀਰ : ਹਰਜੀਤ ਸਿੰਘ <br/> 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮੋਗਾ ਵਿਖੇ ਸੇਵਾਦਾਰਾਂ ਵਲੋਂ ਇਕ ਵਿਲੱਖਣ ਅਤੇ ਪ੍ਰੇਰਣਾਦਾਇਕ ਉਪਰਾਲਾ ਕਰਦਿਆਂ ਧਾਰਮਿਕ ਕਿਤਾਬਾਂ ਦਾ ਲੰਗਰ ਲਗਾਇਆ ਗਿਆ | ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਕੀਤਾ ਗਿਆ | ਜਿਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਮੁੱਲਾਂ ਤੇ ਪੰਜਾਬੀ ਵਿਰਸੇ ਨਾਲ ਜੋੜਨਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਜੌਹਲ ਨੇ ਦੱਸਿਆ ਕਿ ਪੁਰਾਣੀ ਕਚਹਿਰੀ ਮੇਨ ਬਾਜ਼ਾਰ ਮੋਗਾ ਵਿਖੇ ਲਗਾਏ ਗਏ ਇਸ ਲੰਗਰ ਵਿਚ ਧਾਰਮਿਕ ਸਾਹਿਤ ਦੇ ਨਾਲ-ਨਾਲ ਨਸ਼ਿਆਂ ਤੋਂ ਬਚਾਅ, ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਅਤੇ ਸਿਹਤ ਜਾਗਰੂਕਤਾ ਨਾਲ ਸੰਬੰਧਿਤ ਕਿਤਾਬਾਂ ਵੀ ਵੰਡੀਆਂ ਗਈਆਂ | ਯੂਨਾਈਟਿਡ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਰਣਸੀਂਹ ਨੇ ਇਸ ਉਪਰਾਲੇ ਨੂੰ ਬਹੁਤ ਹੀ ਨੇਕ ਅਤੇ ਸਮਾਜ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿਚ ਹੋਣੇ ਚਾਹੀਦੇ ਹਨ | ਮੋਗਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਕਿਹਾ ਕਿ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਇਸ ਤਰ੍ਹਾਂ ਦੇ ਉਪਰਾਲੇ ਸ਼ਲਾਘਾਯੋਗ ਹਨ | ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਗੁਰਪ੍ਰੀਤ ਸਿੰਘ ਧੱਲੇਕੇ ਨੇ ਕਿਹਾ ਕਿ ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਮੋਬਾਈਲ ਫੋਨ ਦੀ ਆਦਤ ਤੋਂ ਦੂਰ ਕਰਨ ਲਈ ਇਕ ਵਧੀਆ ਵਿਕਲਪ ਹੈ | ਹਰਜੀਤ ਸਿੰਘ ਸਿੱਧੂ ਏਕਮ ਐਗਰੋ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਦਸ ਸਾਲਾਂ ਤੋਂ ਨਿਰੰਤਰ ਚੱਲ ਰਹੀ ਹੈ ਅਤੇ ਅਗਾਂਹ ਵੀ ਜਾਰੀ ਰਹੇਗੀ | ਇਸ ਮੌਕੇ ਸੁਖਜਿੰਦਰ ਸਿੰਘ ਡਗਰੂ, ਪ੍ਰਭਜੀਤ ਸਿੰਘ ਕਾਲਾ, ਹਰਪ੍ਰੀਤ ਸਿੰਘ ਆਹਲੂਵਾਲੀਆ, ਗੁਰਲਾਲ ਸਿੰਘ ਧਰਮਕੋਟ, ਚਰਨਜੀਤ ਸਿੰਘ (ਸਿੱਖ ਮਿਸ਼ਨਰੀ ਕਾਲਜ), ਸੁਰਿੰਦਰਪਾਲ ਸਿੰਘ ਜੌਹਲ, ਪਿ੍ੰਸੀਪਲ ਰਣਜੀਤ ਸਿੰਘ, ਸਰਪੰਚ ਜਗਦੇਵ ਸਿੰਘ, ਜਗਦੀਪ ਸਿੰਘ ਬਰਾੜ, ਜਗਤਾਰ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ, ਦੀਪਕ ਭੰਡਾਰੀ, ਮੇਵਾ ਸਿੰਘ ਕੰਡਾ, ਗੁਰਵਿੰਦਰ ਸਿੰਘ ਜੌਹਲ, ਜਗਸੀਰ ਸਿੰਘ ਡਾਲਾ, ਪੂਰਨ ਸਿੰਘ ਬਾਠ, ਹਰਪ੍ਰੀਤ ਸਿੰਘ ਦੇਵਗਨ, ਪਰਮਜੋਤ ਸਿੰਘ (ਖਾਲਸਾ ਸੇਵਾ ਸੁਸਾਇਟੀ), ਕੁਲਵੰਤ ਸਿੰਘ (ਦਸਤਾਰ ਚੇਤਨਾ ਮਾਰਚ), ਡਾ. ਹਰਜਿੰਦਰ ਸਿੰਘ ਸਿੱਧੂ, ਸੁਖਚੈਨ ਸਿੰਘ ਬਰਾੜ ਆਦਿ ਵਿਅਕਤੀ ਹਾਜ਼ਰ ਸਨ |
ਪਿਛਲੀ ਖ਼ਬਰ ਮਲਕੀਤ ਸਿੰਘ ਤੋਲਾਵਾਲ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਡਿਪਟੀ ਕਮਿਸ਼ਨਰ ਤੇ ਹੋਰ ਹਸਤੀਆਂ ਸ਼ਰਧਾ ਦੇ ਫੁੱਲ ਭੇਟ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।