16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦਸਵੀਂ ਦੇ ਨਤੀਜਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਸ਼ਾਨਦਾਰ ਉਪਲਬਧੀ <br/>

ਅਜੀਤ ਡੈਸਕ 16-04-2026
ਸਮਾਲਸਰ, 15 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਹਰਮਨਦੀਪ ਕੌਰ ਨੇ 98.6 ਫ਼ੀਸਦੀ, ਅਨਮੋਲਪ੍ਰੀਤ ਕੌਰ ਨੇ 96.6 ਫ਼ੀਸਦੀ, ਗੁਰਲੀਨ ਕੌਰ ਧਾਲੀਵਾਲ ਨੇ 96.2 ਫ਼ੀਸਦੀ ਅਤੇ ਹਰਨੂਰਪ੍ਰੀਤ ਕੌਰ ਢਿੱਲੋਂ ਨੇ 95.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਖ਼ਾਸ ਗੱਲ ਇਹ ਹੈ ਕਿ ਇਹ ਸਾਰੇ ਨਤੀਜੇ ਬਿਨ੍ਹਾਂ ਕਿਸੇ ਬਾਹਰੀ ਟਿਊਸ਼ਨ ਦੀ ਸਹਾਇਤਾ ਤੋਂ ਆਏ ਹਨ, ਜੋ ਕਿ ਸੰਸਥਾ ਦੀ ਅਕਾਦਮਿਕ ਉੱਚਤਾ ਅਤੇ ਮਜ਼ਬੂਤ ਮੂਲ ਆਧਾਰਾਂ ਦੀ ਗਵਾਹੀ ਦਿੰਦੇ ਹਨ | ਸੰਸਥਾ ਦੇ ਮੁਖੀ ਡਾ. ਐਸ.ਐਸ. ਬਰਾੜ ਨੇ ਕੋਆਰਡੀਨੇਟਰ, ਸਮੁੱਚੇ ਅਧਿਆਪਕ ਅਮਲੇ, ਪ੍ਰਬੰਧਕੀ ਅਮਲੇ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸਲ ਵਿਚ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਹੀ ਨਤੀਜਾ ਹੈ | ਉਨ੍ਹਾਂ ਸਮੂਹ ਵਿਦਿਆਰਥੀ ਵਰਗ ਨੂੰ ਅਪੀਲ ਕੀਤੀ ਕਿ ਸਖ਼ਤ ਮਿਹਨਤ, ਦਿ੍ੜ ਸੰਕਲਪਤਾ ਅਤੇ ਮਿਥੇ ਹੋਏ ਨਿਸ਼ਾਨਿਆਂ ਨਾਲ ਹੀ ਚੁਣੌਤੀਆਂ ਨੂੰ ਮਾਤ ਦੇ ਕੇ ਮੰਜ਼ਿਲਾਂ ਨੂੰ ਸਰ ਕੀਤਾ ਜਾ ਸਕਦਾ ਹੈ ਅਤੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਕੇਂਦਰੀ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਾ ਕਰਨ ਖਿਲਾਫ ਭਲਕੇ ਆਜ਼ਾਦ ਕਿਸਾਨ ਮੋਰਚੇ ਵਲੋਂ ਕੀਤਾ ਜਾਵੇਗਾ ਰੇਲਾਂ ਦਾ ਚੱਕਾ... ਅਗਲੀ ਖ਼ਬਰ 16-04-26

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।