16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕੇਂਦਰੀ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਾ ਕਰਨ ਖਿਲਾਫ ਭਲਕੇ ਆਜ਼ਾਦ ਕਿਸਾਨ ਮੋਰਚੇ ਵਲੋਂ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ

ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੇਂਦਰ ਦੀਆਂ ਏਜੰਸੀਆਂ ਵਲੋਂ ਪੰਜਾਬ ਵਿਚ ਕਣਕ ਦੀ ਖਰੀਦ ਨਾ ਕਰਨ ਦੇ ਵਿਰੋਧ 'ਚ ਆਜ਼ਾਦ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸੁੱਖ ਗਿੱਲ ਮੋਗਾ, ਸਤਨਾਮ ਸਿੰਘ ਹਰੀਕੇ, ਜਸਬੀਰ ਸਿੰਘ ਆਹਲੂਵਾਲੀਆ, ਪਰਮਜੀਤ ਸਿੰਘ ਜੱਬੋਵਾਲ ਤੇ ਨਛੱਤਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਹੋ ਰਹੇ ਅਨਿਆਂ ਦੇ ਖ਼ਿਲਾਫ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਜਥੇਬੰਦੀਆਂ ਦੇ ਸਾਂਝੇ ਸਹਿਯੋਗ ਨਾਲ ਕੀਤਾ ਜਾਵੇਗਾ | ਇਸ ਦੌਰਾਨ ਸੂਬੇ ਭਰ ਵਿਚ ਸ਼ਾਂਤਮਈ ਢੰਗ ਨਾਲ ਰੇਲ ਆਵਾਜਾਈ ਰੋਕ ਕੇ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾਈ ਜਾਵੇਗੀ | ਸੁੱਖ ਗਿੱਲ ਮੋਗਾ ਨੇ ਕਿਹਾ ਕਿ ਕਣਕ ਦੀ ਖਰੀਦ 'ਚ ਦੇਰੀ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਦੀ ਲਾਪਰਵਾਹੀ ਕਾਰਨ ਅਨਾਜ ਮੰਡੀਆਂ ਵਿਚ ਪਿਆ ਹੈ | ਜਿਸ ਨਾਲ ਕਿਸਾਨ ਆਰਥਿਕ ਤੇ ਮਾਨਸਿਕ ਤੌਰ 'ਤੇ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਤੇ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਤੋਂ ਬਚਾਇਆ ਜਾਵੇ | ਮੋਰਚੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ | ਇਸ ਮੌਕੇ ਸੁੱਖ ਗਿੱਲ ਮੋਗਾ ਬੀ.ਕੇ.ਯੂ. ਤੋਤੇਵਾਲਾ, ਸਤਨਾਮ ਸਿੰਘ ਸੰਧੂ ਹਰੀਕੇ ਬੀ.ਕੇ.ਯੂ. ਮਝੈਲ, ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ, ਪਰਮਜੀਤ ਸਿੰਘ ਜੱਬੋਵਾਲ ਪੰਜਾਬ ਕਿਸਾਨ ਯੂਨੀਅਨ ਬਾਗੀ, ਨਛੱਤਰ ਸਿੰਘ ਸ਼ੇਰੇ ਪੰਜਾਬ ਕਿਸਾਨ-ਮਜ਼ਦੂਰ ਮੋਰਚਾ, ਸਾਰਜ ਸਿੰਘ ਬੀ.ਕੇ.ਯੂ. ਬੰਬ, ਸਵਰਨ ਸਿੰਘ ਕੋਟ ਕਰੋੜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀਪ ਸਿੱਧੂ, ਜਗਮੀਤ ਸਿੰਘ ਜੱਗਾ ਇਨਸਾਫ ਟੀਮ, ਸੁਖਦੀਪ ਸਿੰਘ ਖਾਲਸਾ ਸਰਬੱਤ ਦਾ ਭਲਾ ਮੰਚ ਪੰਜਾਬ, ਸ਼ਰਨਜੀਤ ਸਿੰਘ ਸਰਾਂ, ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਕੋਟ ਦੁੱਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਲਖਵਿੰਦਰ ਸਿੰਘ ਬੀ.ਕੇ.ਯੂ. ਅੰਮਿ੍ਤਸਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡਾਂ 'ਚ ਟਰਾਂਸਫ਼ਾਰਮਰ ਤੇ ਕੇਬਲਾਂ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ <br/> ਅਗਲੀ ਖ਼ਬਰ ਦਸਵੀਂ ਦੇ ਨਤੀਜਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਸ਼ਾਨਦਾਰ ਉਪਲਬਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।