16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ <br/>

ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਸ਼ਲਿੰਦਰ ਕੌਰ ਸਾਬਕਾ ਜੂਨੀਅਰ ਸਹਾਇਕ ਨੇ ਲਗਾਈ | ਨਾਇਬ ਸਿੰਘ ਨੇ ਦੱਸਿਆ ਕਿ ਮਾਰਚ ਮਹੀਨੇ ਦੀ ਪੈਨਸ਼ਨ ਅਜੇ ਤੱਕ ਨਹੀਂ ਪਾਈ ਜਿਸ ਕਰਕੇ ਪੈਨਸ਼ਨਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਪੈਨਸ਼ਨ ਜਲਦ ਖਾਤਿਆਂ 'ਚ ਪਾਈ ਜਾਵੇ, 6ਵੇਂ ਕਮਿਸ਼ਨ ਦੇ ਬਕਾਏ ਜਲਦ ਦਿੱਤੇ ਜਾਣ, ਮਾਣਯੋਗ ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ 'ਚ ਦਿੱਤੇ ਫ਼ੈਸਲੇ ਪੈਨਸ਼ਨਰਾਂ 'ਤੇ ਲਾਗੂ ਕੀਤੇ ਜਾਣ, ਪੈਨਸ਼ਨ ਮਹੀਨੇ ਦੇ ਪਹਿਲੇ ਹਫ਼ਤੇ ਪਾਈ ਜਾਵੇ, ਪੈਨਸ਼ਨਰ ਦੀ ਮੌਤ ਹੋ ਜਾਣ 'ਤੇ ਉਸ ਦੇ ਵਾਰਸ ਨੂੰ ਫੈਮਲੀ ਪੈਨਸ਼ਨ ਲਾਗੂ ਕੀਤੀ ਜਾਵੇ | ਇਸ ਮੌਕੇ ਨਾਇਬ ਸਿੰਘ ਰੌਂਤਾ ਪ੍ਰਧਾਨ, ਸੁਖਮੰਦਰ ਸਿੰਘ, ਜੁਗਿੰਦਰ ਸਿੰਘ, ਹਾਕਮ ਸਿੰਘ, ਪ੍ਰੀਤਮ ਸਿੰਘ, ਜਗਜੀਤ ਕੌਰ, ਮੇਜਰ ਸਿੰਘ, ਧਨੀ ਰਾਮ, ਜਸਮੇਲ ਕੌਰ, ਜਸਲੀਨ ਕੌਰ, ਸ਼ਲਿੰਦਰ ਕੌਰ, ਅਮਰਜੀਤ ਕੌਰ, ਸਤਿੰਦਰਪਾਲ ਕੌਰ, ਪ੍ਰੇਮ ਲਤਾ, ਕਰਨੈਲ ਕੌਰ, ਬਪੀਤਾ ਰਾਣੀ, ਕੁਲਵੰਤ ਕੌਰ, ਜੋਗਿੰਦਰ ਸਿੰਘ, ਕਰਤਾਰ ਸਿੰਘ ਆਦਿ ਸ਼ਾਮਲ ਸਨ |

ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ ਕੈਡਿਟਸ ਨੇ ''ਨਸ਼ਾ ਮੁਕਤ ਪੰਜਾਬ ਵਾਕਥਾਨ'' 'ਚ ਲਿਆ ਭਾਗ <br/> ਅਗਲੀ ਖ਼ਬਰ 'ਅਜੀਤ' ਉਪ ਦਫ਼ਤਰ ਲੁਧਿਆਣਾ ਦੇ ਇੰਚਾਰਜ ਪਰਮਿੰਦਰ ਸਿੰਘ ਅਹੂਜਾ ਨੂੰ ਸਦਮਾ-ਸਾਲੇ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।