16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਰਜਿੰਦਰ ਸਿੰਘ ਮੱਖਣ ਬਰਾੜ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਗੁਰਦੁਆਰਾ ਜਨੇਰ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 16-04-2026
ਕੋਟ ਈਸੇ ਖਾਂ, 15 ਅਪ੍ਰੈਲ (ਗੁਰਮੀਤ ਸਿੰਘ ਖਾਲਸਾ)-ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਹਲਕਾ ਧਰਮਕੋਟ ਦੇ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਸੈਂਕੜੇ ਵਰਕਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਵਾਸਤੇ ਹਲਕੇ ਦੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਗੁਰਦੁਆਰਾ ਡੇਰਾ ਬਾਬਾ ਹਮੀਰ ਸਿੰਘ ਜਨੇਰ ਟਕਸਾਲ ਤੋਂ ਇਕੱਤਰਤਾ ਕਰਕੇ ਅਰੰਭਤਾ ਕੀਤੀ ਗਈ | ਸਵੇਰ ਸਮੇਂ ਜਨੇਰ ਟਕਸਾਲ ਵਿਖੇ ਸਰਕਲ ਕੋਟ ਈਸੇ ਖਾਂ ਨਾਲ ਸਬੰਧਿਤ ਆਗੂ ਤੇ ਵਰਕਰ ਵੀ ਵੱਡੀ ਗਿਣਤੀ ਨਾਲ ਪੁੱਜੇ | ਇਸ ਮੌਕੇ ਗੁਰੂ ਸਾਹਿਬ ਦੇ ਚਰਨਾ 'ਚ ਅਰਦਾਸ ਕਰਵਾਉਣ ਉਪਰੰਤ ਅਗਲੇਰੇ ਧਾਰਮਿਕ ਸਥਾਨਾਂ ਲਈ ਰਵਾਨਗੀ ਤੋਂ ਪਹਿਲਾਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹਿੱਕ ਡਾਹ ਕੇ ਜਿੱਥੇ ਸੂਬੇ ਦੇ ਹੱਕਾਂ ਲਈ ਲਗਾਤਾਰ ਲੜਾਈ ਲੜੀ, ਉੱਥੇ ਹੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸੂਬੇ ਦਾ ਹਰ ਖੇਤਰ 'ਚ ਵਿਕਾਸ ਹੋਇਆ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਸੂਬੇ ਦਾ ਕੱਖ ਨਹੀਂ ਸੰਵਾਰਿਆ, ਉਲਟਾ ਸਾਜ਼ਿਸ਼ਾਂ ਦੇ ਤਹਿਤ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਕੇ ਆਪਣੀਆਂ ਸਰਕਾਰਾਂ ਤਾਂ ਬਣਾ ਲਈਆਂ ਪਰ ਸੂਬੇ ਦੇ ਹਾਲਾਤ ਬੇਹੱਦ ਬਦਤਰ ਕਰ ਦਿੱਤੇ ਪਰ ਲੋਕ ਹੁਣ ਵਿਰੋਧੀਆਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ 'ਚ ਅਕਾਲੀਆਂ ਦੇ ਹੌਸਲੇ ਬੁਲੰਦ ਹਨ ਤੇ ਲੋਕਾਂ ਦਾ ਵੀ ਪੂਰਨ ਸਾਥ ਮਿਲ ਰਿਹਾ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਰਣਜੀਤ ਸਿੰਘ ਰਾਣਾ ਸਾਬਕਾ ਡਾਇਰੈਕਟਰ ਮੰਡੀ ਬੋਰਡ ਪੰਜਾਬ, ਗੁਰਜੰਟ ਸਿੰਘ ਰਾਮੂੰਵਾਲਾ, ਜਗਰੂਪ ਸਿੰਘ ਰੰਡਿਆਲਾ, ਨਿਸ਼ਾਨ ਸਿੰਘ ਮੂਸੇਵਾਲਾ, ਸੁਰਜੀਤ ਸਿੰਘ ਰਾਮਗੜ੍ਹ, ਨਛੱਤਰ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਭੁੱਲਰ, ਇਕਬਾਲਦੀਪ ਸਿੰਘ ਹੈਰੀ, ਗੋਰਾ ਜਨੇਰ, ਹਰਮੇਲ ਸਿੰਘ ਰਾਜਪੂਤ, ਅਮਨ ਗਾਬਾ, ਗੁਰਪ੍ਰੀਤ ਹੇਰ ਘਲੋਟੀ, ਬਲਜੀਤ ਸਿੰਘ, ਜਸਵਿੰਦਰ ਸਿੰਘ ਘਾਰੂ, ਪ੍ਰਸ਼ੋਤਮ ਸ਼ਰਮਾ, ਮਨਫੂਲ ਸਿੰਘ ਲਾਡੀ ਮਸਤੇਵਾਲਾ, ਸੁਰਜੀਤ ਸਿੰਘ ਲੁਹਾਰਾ, ਪ੍ਰਗਟ ਸਿੰਘ ਰਾਜਾਂਵਾਲਾ, ਪਰਮਜੀਤ ਸਿੰਘ ਵਿਰਕ, ਬਲਜੀਤ ਸਿੰਘ ਕੰਗ, ਰੇਸ਼ਮ ਸਿੰਘ ਕਾਦਰਵਾਲਾ, ਪਰਮਿੰਦਰ ਸਿੰਘ ਮਨਾਵਾਂ, ਹਰਮੰਦਰਬੀਰ ਸਿੰਘ ਬਲਖੰਡੀ, ਦਲਜੀਤ ਸਿੰਘ, ਸਤਨਾਮ ਸਿੰਘ ਸਦਰਕੋਟ, ਨਾਇਬ ਸਿੰਘ ਭੁੱਲਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖਾਲਸਾ ਗਰਲਜ਼ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ 'ਚ ਮੱਲਾਂ ਮਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।