16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮੋਗਾ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਚਲਾ ਰਹੇ ਹੋਟਲ 'ਤੇ ਛਾਪੇਮਾਰੀ

ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਬੀਤੇ ਦਿਨ ਥਾਣਾ ਮਹਿਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਮਿਲੀ ਸੂਚਨਾ ਦੇ ਆਧਾਰ 'ਤੇ ਬੁੱਘੀਪੁਰਾ ਚੌਕ ਤੋਂ ਲੁਹਾਰਾ ਨੂੰ ਜਾਂਦੇ ਮੁੱਖ ਮਾਰਗ 'ਤੇ ਸਥਿਤ ਹੋਟਲ ਡੈਵਲ ਜੋਨ 'ਤੇ ਛਾਪੇਮਾਰੀ ਕੀਤੀ ਤੇ ਉਥੋਂ ਲੜਕੀਆਂ ਸਮੇਤ ਸੱਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਹ ਹੋਟਲ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਜਗਜੀਤ ਸਿੰਘ ਜੀਤਾ ਦਾ ਹੈ ਤੇ ਪੁਲਿਸ ਵਲੋਂ ਉਸ 'ਤੇ ਵੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਹੋਟਲ ਮਾਲਕ ਦੂਸਰੇ ਜ਼ਿਲਿ੍ਹਆਂ ਤੋਂ ਔਰਤਾਂ ਤੇ ਨਾਬਾਲਗ ਲੜਕੀਆਂ ਲਿਆ ਕੇ ਮੋਟੀ ਰਕਮ ਬਦਲੇ ਦੇਹ ਵਪਾਰ ਲਈ ਗ੍ਰਾਹਕਾਂ ਨੂੰ ਸਪਲਾਈ ਕਰਦੇ ਸਨ | ਇਸ ਮੌਕੇ ਹੋਰ ਗਿ੍ਫ਼ਤਾਰ 6 ਵਿਅਕਤੀਆਂ 'ਤੇ ਥਾਣਾ ਮਹਿਣਾ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋਂ ਵਲੋਂ ਖ਼ਾਲਸਾ ਸਾਜਨਾ ਦਿਵਸ 'ਤੇ ਧਾਰਮਿਕ ਦੀਵਾਨ ਸਜਾਏ <br/> ਅਗਲੀ ਖ਼ਬਰ ਬਾਘਾ ਪੁਰਾਣਾ ਮੰਡੀ 'ਚ ਕਣਕ ਦੇ ਖ਼ਰੀਦ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।