16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦਰਬਾਰ ਸੰਪ੍ਰਦਾਇ ਲੋਪੋਂ ਵਲੋਂ ਖ਼ਾਲਸਾ ਸਾਜਨਾ ਦਿਵਸ 'ਤੇ ਧਾਰਮਿਕ ਦੀਵਾਨ ਸਜਾਏ <br/>

ਅਜੀਤ ਡੈਸਕ 16-04-2026
ਨਿਹਾਲ ਸਿੰਘ ਵਾਲਾ, 15 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋਂ ਵਿਖੇ ਖ਼ਾਲਸਾ ਸਾਜਨਾ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੰਗਰਾਂਦ ਨੂੰ ਮੁੱਖ ਰੱਖਦਿਆਂ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਸੰਪ੍ਰਦਾਇ ਲੋਪੋ ਦੇ ਕਵੀਸ਼ਰੀ ਜਥਿਆਂ ਨੇ ਖ਼ਾਲਸਾ ਸਾਜਨਾ ਦਿਵਸ ਦਾ ਇਤਿਹਾਸਕ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਸ਼ਬਦ ਕਥਾ ਕੀਤੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਜੇ ਗਏ ਖ਼ਾਲਸਾ ਪੰਥ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ਨੂੰ ਜੀਵਨ 'ਚ ਧਾਰਨ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਭਗੀਰਥ ਸਿੰਘ ਗਿੱਲ ਲੋਪੋ, ਸੁਖਚੈਨ ਸਿੰਘ ਘੋਲੀਆ, ਗਿਆਨੀ ਰਜਿੰਦਰ ਸਿੰਘ ਛੱਜਾਂ ਵਾਲ, ਬਲਦੇਵ ਸਿੰਘ ਧਰਮਕੋਟ, ਤਾਰਾ ਸਿੰਘ ਰਸੂਲਪੁਰ, ਜਸਵਿੰਦਰ ਸਿੰਘ ਮੱਲ੍ਹੀ ਕੈਨੇਡਾ, ਇਕਬਾਲ ਸਿੰਘ ਮਾਣੂੰਕੇ, ਕੁਲਵੰਤ ਸਿੰਘ ਇਆਲ਼ੀ, ਦਰਸ਼ਨ ਸਿੰਘ ਪੰਡੋਰੀ, ਨਿਰਮਲ ਸਿੰਘ ਫ਼ਤਿਹਗੜ੍ਹ ਕੋਰੋਟਾਣਾ, ਕੁਲਵੰਤ ਸਿੰਘ ਰਸੂਲਪੁਰ, ਗੁਰਮੇਲ ਸਿੰਘ ਲੋਪੋ, ਪੂਰਨ ਸਿੰਘ, ਪਰਸ਼ੂਰਾਮ ਲੋਪੋ,ਗੁਰਚਰਨ ਸਿੰਘ, ਕਰਤਾਰ ਸਿੰਘ, ਸੁਰਜੀਤ ਸਿੰਘ, ਡਾ. ਅਜੀਤ ਸਿੰਘ, ਡਾ. ਬਿੱਲੂ ਸਿੰਘ, ਮਿਸਤਰੀ ਬਸੰਤ ਸਿੰਘ, ਸਰਪੰਚ ਦਰਸ਼ਨ ਸਿੰਘ, ਮੈਂਬਰ ਬੁੱਧ ਸਿੰਘ, ਮੈਂਬਰ ਗੁਰਮੀਤ ਸਿੰਘ ਲੋਪੋ, ਪ੍ਰੀਤਮ ਸਿੰਘ ਭੱਟੀ ਢੁੱਡੀਕੇ, ਅਮਰਜੀਤ ਸਿੰਘ ਦੋਲੋਂ, ਫ਼ੌਜੀ ਹਾਕਮ ਸਿੰਘ ਢੁੱਡੀਕੇ, ਤਾਰਾ ਸਿੰਘ ਮਾਨੋਚਾਹਲ, ਸਰਬਜੀਤ ਸਿੰਘ ਮੱਲ੍ਹਾ, ਮੰਦਰ ਸਿੰਘ ਭਦੌੜ, ਪ੍ਰਧਾਨ ਅਜਮੇਰ ਸਿੰਘ ਰਸੂਲਪੁਰ, ਕ੍ਰਿਸ਼ਨ ਸਿੰਘ, ਫ਼ੌਜੀ ਸਰੂਪ ਸਿੰਘ ਜਗਰਾਉਂ, ਦਰਸ਼ਨ ਸਿੰਘ ਜਗਰਾਉਂ, ਪਿ੍ਤਪਾਲ ਸਿੰਘ ਚੂਹੜਚੱਕ, ਜਸਪਾਲ ਸਿੰਘ ਰਾਏਕੋਟ, ਬੂਟਾ ਸਿੰਘ ਮੱਲ੍ਹਾ, ਮੈਂਬਰ ਬਲੌਰ ਸਿੰਘ ਲੱਖਾ, ਗੁਰਨਾਮ ਸਿੰਘ ਦੇਹੜਕਾ, ਸੈਕਟਰੀ ਸੁਖਦੇਵ ਸਿੰਘ ਘੋਲੀਆ, ਕੁਲਵੰਤ ਸਿੰਘ ਘੋਲੀਆ,ਹਰਦੀਪ ਸਿੰਘ ਬੁੱਟਰ, ਨੈਬ ਸਿੰਘ ਮੀਨੀਆਂ, ਜਸਵੀਰ ਸਿੰਘ ਉਮੈਦਪੁਰ, ਜਥੇਦਾਰ ਮੱਖਣ ਸਿੰਘ ਗਊਸ਼ਾਲਾ, ਰਾਜਵੀਰ ਸਿੰਘ ਧੂੜਕੋਟ, ਜਗਤਾਰ ਸਿੰਘ ਭੋਲਾ, ਬਲਦੇਵ ਸਿੰਘ ਢਿੱਲੋਂ, ਸੁਦਾਗਰ ਸਿੰਘ ਕਲਕੱਤਾ, ਬਲਵਿੰਦਰ ਸਿੰਘ ਮੀਨੀਆਂ, ਜਸਵੀਰ ਸਿੰਘ ਖੋਖਰ ਆਦਿ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਜਸ ਦਾ ਲਾਹਾ ਪ੍ਰਾਪਤ ਕੀਤਾ |

ਪਿਛਲੀ ਖ਼ਬਰ ਮੱਖਣ ਬਰਾੜ ਦਾ ਬਲਜੀਤ ਥਿੰਦ, ਮਨਜੀਤ ਥਿੰਦ ਤੇ ਸਾਥੀਆਂ ਵਲੋਂ ਭਰਵਾਂ ਸਵਾਗਤ <br/> ਅਗਲੀ ਖ਼ਬਰ ਮੋਗਾ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਚਲਾ ਰਹੇ ਹੋਟਲ 'ਤੇ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।