16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮੱਖਣ ਬਰਾੜ ਦਾ ਬਲਜੀਤ ਥਿੰਦ, ਮਨਜੀਤ ਥਿੰਦ ਤੇ ਸਾਥੀਆਂ ਵਲੋਂ ਭਰਵਾਂ ਸਵਾਗਤ <br/>

ਅਜੀਤ ਡੈਸਕ 16-04-2026
ਫ਼ਤਿਹਗੜ੍ਹ ਪੰਜਤੂਰ, 15 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਹਲਕਾ ਧਰਮਕੋਟ ਦੀ ਸਮੁੱਚੀ ਟੀਮ ਅਹੁਦੇਦਾਰਾਂ, ਵਰਕਰਾਂ ਦੇ ਨਾਲ ਗੁਰੂ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ਆਪਣੇ ਕਾਫ਼ਲੇ ਸਹਿਤ ਰਵਾਨਾ ਹੋਏ | ਜਿੱਥੇ ਉਨ੍ਹਾਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਗੁਰੂ ਚਰਨਾਂ 'ਚ ਸ਼੍ਰੋਮਣੀ ਅਕਾਲੀ ਦਲ ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕਰਦਿਆਂ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਵਿਚਾਰਾਂ ਦੀ ਸਾਂਝ ਪਾਈ | ਉੱਥੇ ਹੀ ਉਨ੍ਹਾਂ ਦੇ ਨਾਲ ਪਰਛਾਵੇਂ ਦੀ ਤਰ੍ਹਾਂ ਚਲਦੇ ਆ ਰਹੇ ਫ਼ਤਿਹਗੜ੍ਹ ਪੰਜਤੂਰ ਦੇ ਨੌਜਵਾਨ ਬਲਜੀਤ ਸਿੰਘ ਥਿੰਦ ਸੋਸ਼ਲ ਮੀਡੀਆ ਇੰਚਾਰਜ, ਮਨਜੀਤ ਸਿੰਘ ਥਿੰਦ ਤੇ ਸਾਥੀਆਂ ਵਲੋਂ ਕਾਫ਼ਲੇ ਦਾ ਫ਼ਤਿਹਗੜ੍ਹ ਪੰਜਤੂਰ ਪਹੁੰਚਣ 'ਤੇ ਸਵਾਗਤ ਕਰਦਿਆਂ ਮੱਖਣ ਬਰਾੜ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ |
ਬਰਜਿੰਦਰ ਸਿੰਘ ਮੱਖਣ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸਮਝ ਚੁੱਕੀ ਹੈ ਕਿ ਜੇਕਰ ਪੰਜਾਬ ਦਾ ਵਿਕਾਸ ਹੋਇਆ ਤਾਂ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ | ਇਸ ਮੌਕੇ ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ, ਸੁਖਵਿੰਦਰ ਸਿੰਘ ਦਾਤੇ ਵਾਲਾ, ਸਰਕਲ ਪ੍ਰਧਾਨ ਦਾ ਨਿਸ਼ਾਨ ਸਿੰਘ ਮੂਸੇਵਾਲਾ, ਜੁਗਿੰਦਰ ਸਿੰਘ ਪੱਪੂ ਕਾਨੇਵਾਲਾ, ਪਰਮਜੀਤ ਸਿੰਘ ਵਿਰਕ, ਸਾਬਕਾ ਡਾਇਰੈਕਟਰ ਰਣਜੀਤ ਸਿੰਘ ਰਾਣਾ ਮਸੀਤਾਂ, ਪੀ.ਏ. ਇਕਬਾਲਦੀਪ ਸਿੰਘ ਹੈਰੀ, ਗੁਰਪ੍ਰੀਤ ਸਿੰਘ ਹੇਅਰ ਗਲੋਟੀ, ਅਮਨ ਗਾਭਾ, ਹਰਿੰਦਰ ਕੋਟ ਸਦਰ ਖਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੱਖਣ ਬਰਾੜ ਦੀ ਵਾਪਸੀ ਨਾਲ ਅਕਾਲੀ ਖੇਮੇ 'ਚ ਖ਼ੁਸ਼ੀ ਦਾ ਮਾਹੌਲ-ਬਲਜੀਤ ਚੁਗਾਵਾਂ <br/> ਅਗਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋਂ ਵਲੋਂ ਖ਼ਾਲਸਾ ਸਾਜਨਾ ਦਿਵਸ 'ਤੇ ਧਾਰਮਿਕ ਦੀਵਾਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।