13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ. ਦੇਣ ਦੇ ਮਾਮਲੇ 'ਚ ਕੇਂਦਰ ਤੇ ਕਈ ਹੋਰ ਰਾਜਾਂ ਨਾਲੋਂ ਪਛੜੀ-ਚਾਹਲ

ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੂਬਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਕਾਇਆ ਪਈਆਂ 6 ਕਿਸ਼ਤਾਂ ਅਨੁਸਾਰ ਬਣਦਾ 18 ਫ਼ੀਸਦੀ ਡੀ.ਏ. ਤੁਰੰਤ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਆਪਣੇ 50 ਲੱਖ ਮੁਲਾਜ਼ਮਾਂ ਤੇ 69 ਲੱਖ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਮਿਤੀ 1 ਜਨਵਰੀ 2026 ਤੋਂ 58 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰ ਦਿੱਤਾ ਹੈ | ਪੰਜਾਬ ਸਰਕਾਰ ਆਪਣੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਦੇ ਮਾਮਲੇ 'ਚ ਕੇਂਦਰ ਸਰਕਾਰ ਤੇ ਬਹੁਤ ਸਾਰੇ ਹੋਰ ਰਾਜਾਂ ਨਾਲੋਂ ਪੱਛੜ ਚੁੱਕੀ ਹੈ | ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਾਂ ਨੂੰ ਅਜੇ ਤੱਕ ਸਿਰਫ਼ 42 ਫ਼ੀਸਦੀ ਹੀ ਮਹਿੰਗਾਈ ਭੱਤਾ ਦੇ ਰਹੀ ਹੈ | ਆਪਣੀ ਇਸ ਹੱਕੀ ਤੇ ਜਾਇਜ਼ ਮੰਗ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੰਘਰਸ਼ਾਂ ਦਾ ਪਿੜ ਮੱਲਿਆ ਹੋਇਆ ਹੈ | ਸੰਘਰਸ਼ਾਂ ਦੇ ਰਾਹ ਦੇ ਨਾਲ-ਨਾਲ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਬਹੁਤ ਸਾਰੀਆਂ ਸਿਵਲ ਰਿੱਟ ਪਟੀਸ਼ਨਾਂ ਵੀ ਦਾਇਰ ਕਰਨ ਵਾਸਤੇ ਮਜਬੂਰ ਹੋਣਾ ਪਿਆ ਹੈ | ਮਿਤੀ 8 ਅਪ੍ਰੈਲ ਨੂੰ ਮਾਣਯੋਗ ਅਦਾਲਤ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਡੀ.ਏ. ਦੇਣ ਲਈ ਅੰਤਰਿਮ ਹੁਕਮ ਵੀ ਜਾਰੀ ਕੀਤੇ ਗਏ ਹਨ |

ਪਿਛਲੀ ਖ਼ਬਰ ਮਨਜੀਤ ਮਾਨ ਵਲੋਂ ਝੰਡੇਆਣਾ ਗਰਬੀ 'ਚ ਕੀਤੀ ਮੀਟਿੰਗ ਅਗਲੀ ਖ਼ਬਰ ਮੋਗਾ ਵਿਖੇ ਇਲੈਕਟ੍ਰੋਹੋਮਿਓਪੈਥਿਕ ਡਾਕਟਰਾਂ ਦੀ ਸੂਬਾ ਪੱਧਰੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।