13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਰਜਿੰਦਰ ਸਿੰਘ ਬਰਾੜ ਨੇ ਸੀਨੀਅਰ ਬਜ਼ੁਰਗਾਂ ਅਕਾਲੀ ਆਗੂਆਂ ਤੋਂ ਲਿਆ ਆਸ਼ੀਰਵਾਦ <br/>

ਅਜੀਤ ਡੈਸਕ 20-04-2026
ਕਿਸ਼ਨਪੁਰਾ ਕਲਾਂ, 19 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਤੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਜ਼ਿਲ੍ਹਾ ਮੋਗਾ ਦੇ ਅਣਥੱਕ ਟਕਸਾਲੀ ਯੋਧਿਆਂ ਤੇ ਸੰਘਰਸ਼ੀ ਆਗੂਆਂ ਦੇ ਘਰ ਵਿਖੇ ਪਹੁੰਚ ਕੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ | ਇਸ ਦੌਰਾਨ ਮੱਖਣ ਬਰਾੜ ਵਲੋਂ ਸਤਿਕਾਰਯੋਗ ਸਾਬਕਾ ਸਰਪੰਚ ਬਾਪੂ ਬਗੀਚਾ ਸਿੰਘ ਕਿਸ਼ਨਪੁਰਾ ਕਲਾਂ (95) ਸਾਲ, ਮਾਤਾ ਅਜੀਤ ਕੌਰ (94) ਸਾਲ ਅਤੇ ਬਾਪੂ ਰਤਨ ਸਿੰਘ (91) ਸਾਲ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦਿਆਂ, ਤੰਦਰੁਸਤੀ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ | ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਇਹ ਬਜ਼ੁਰਗ ਆਗੂ ਸ਼੍ਰੋਮਣੀ ਅਕਾਲੀ ਦਲ ਦੀਆਂ ਮਜ਼ਬੂਤ ਨੀਂਹਾਂ ਹਨ ਜਿਨ੍ਹਾਂ ਨੇ ਸੰਘਰਸ਼ ਦੇ ਦੌਰਾਨ ਅਨੇਕਾਂ ਕੁਰਬਾਨੀਆਂ ਦਿੱਤੀਆਂ ਅਤੇ ਜੇਲ੍ਹਾਂ ਕੱਟ ਕੇ ਪਾਰਟੀ ਦੀ ਸੇਵਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਸਿਰਮੌਰ ਆਗੂਆਂ ਦੇ ਤਜਰਬੇ ਅਤੇ ਆਸ਼ੀਰਵਾਦ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਨਾਲ ਅੱਗੇ ਵਧ ਸਕਦਾ ਹੈ | ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਦੇ ਇਤਿਹਾਸ ਵਿਚ ਇਨ੍ਹਾਂ ਵਰਗੇ ਯੋਧਿਆਂ ਦੀ ਭੂਮਿਕਾ ਸਦਾ ਯਾਦਗਾਰ ਰਹੇਗੀ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਿੱਖ ਪੰਥ ਤੇ ਪੰਜਾਬ ਦੇ ਹੱਕਾਂ ਲਈ ਲੜਦਾ ਆਇਆ ਹੈ ੍ਹਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਸੰਘਰਸ਼ ਜਾਰੀ ਰਹੇਗਾ | ਇਸ ਦੌਰਾਨ ਉਨ੍ਹਾਂ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਕਾਮਯਾਬੀ ਲਈ ਅਰਦਾਸ ਵੀ ਕੀਤੀ ਗਈ | ਬਜ਼ੁਰਗ ਆਗੂਆਂ ਵਲੋਂ ਵੀ ਬਰਜਿੰਦਰ ਸਿੰਘ ਬਰਾੜ ਨੂੰ ਅਸੀਸਾਂ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਤੇ ਲੋਕਾਂ ਦੀ ਸੇਵਾ ਨੂੰ ਆਪਣਾ ਮੁੱਖ ਮਕਸਦ ਬਣਾਈ ਰੱਖਣ | ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਨਵੀਂ ਪੀੜ੍ਹੀ ਨੂੰ ਵੀ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਗਈ | ਇਸ ਮੌਕੇ ਪਿੰਡ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੌਜੂਦ ਸਨ ਜਿਨ੍ਹਾਂ ਨੇ ਬਜ਼ੁਰਗਾਂ ਦਾ ਸਤਿਕਾਰ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਵਿਖੇ ਟੇਕਿਆ ਮੱਥਾ <br/>... ਅਗਲੀ ਖ਼ਬਰ ਮਨਜੀਤ ਮਾਨ ਵਲੋਂ ਝੰਡੇਆਣਾ ਗਰਬੀ 'ਚ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।