13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਦਾਣਾ ਮੰਡੀ ਦਾ ਕੀਤਾ ਦੌਰਾ

ਪਿੰਡ ਮਾਣੂੰਕੇ ਦੀ ਦਾਣਾ ਮੰਡੀ ਦਾ ਦੌਰਾ ਕਰਨ ਸਮੇਂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਤੇ ਪਿੰਡ ਮਾਣੂੰਕੇ ਇਕਾਈ ਦੇ ਮੈਂਬਰ | ਤਸਵੀਰ : ਮਾਣੂੰਕੇ <br/> 20-04-2026
ਬਾਘਾ ਪੁਰਾਣਾ, 19 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਬ੍ਰਹਮਣ ਸਭਾ ਪੰਜਾਬ ਚੇਅਰਮੈਨ ਦੀ ਅਗਵਾਈ 'ਚ ਪਾਰਟੀ ਮੈਂਬਰਾਂ ਨੇ ਪਿੰਡ ਮਾਣੂੰਕੇ ਦੀ ਦਾਣਾ ਮੰਡੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਦੱਸਿਆ ਕਿ ਸੱਤਾਧਾਰੀ ਪਾਰਟੀ ਨੇ ਕਣਕ ਦੇ ਸੀਜ਼ਨ ਨੂੰ ਲੈ ਕੇ ਜੋ ਕਿਸਾਨਾਂ ਨਾਲ ਵਾਅਦੇ ਕੀਤੇ ਸਨ, ਪੂਰੇ ਨਹੀਂ ਕੀਤੇ ਅਤੇ ਕਿਸਾਨ ਕਣਕ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ 'ਚ ਬੈਠੇ ਹਨ | ਉਨ੍ਹਾਂ ਦੱਸਿਆ ਕਿ ਮੰਡੀ 'ਚ ਪਹਿਲਾਂ ਪਈ ਕਣਕ ਸਰਕਾਰ ਚੁੱਕ ਨਹੀ ਰਹੀ ਤੇ ਬੇ-ਮੌਸਮੀ ਮੀਂਹ ਹਨੇਰੀ, ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਿਹਾ ਹੈ ਪਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ 'ਚ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਕਿਸਾਨ ਕਣਕ ਦੀ ਫ਼ਸਲ ਸਹੀ ਤਰ੍ਹਾਂ ਵੇਚ ਸਕਣ | ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਤਾਰਾ ਸਿੰਘ, ਪ੍ਰਧਾਨ ਬਲਕਰਨ ਸਿੰਘ ਮਾਣੂੰਕੇ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਪ੍ਰਧਾਨ ਕੱਤਰ ਸਿੰਘ, ਜਗਜੀਤ ਸਿੰਘ ਜੱਗਾ, ਗੁਰਚਰਨ ਸਿੰਘ ਚਰਨਾ, ਬਲਜੀਤ ਸਿੰਘ ਨੰਬਰਦਾਰ, ਪਰਮਜੀਤ ਸਿੰਘ, ਮਨਪ੍ਰੀਤ ਮੰਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 2027 'ਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਬਣਾਏਗੀ ਸਰਕਾਰ-ਮੱਖਣ ਬਰਾੜ <br/> ਅਗਲੀ ਖ਼ਬਰ ਯੂਥ ਆਗੂ ਅੰਮਿ੍ਤਪਾਲ ਸਿੰਘ ਸੰਧੂ ਬੰਬੀਹਾ ਭਾਈ ਕਾਂਗਰਸ ਕਮੇਟੀ ਮੋਗਾ ਦੇ ਸੈਕਟਰੀ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।