13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

2027 'ਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਬਣਾਏਗੀ ਸਰਕਾਰ-ਮੱਖਣ ਬਰਾੜ <br/>

ਅਜੀਤ ਡੈਸਕ 20-04-2026
ਕਿਸ਼ਨਪੁਰਾ ਕਲਾਂ, 19 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਦੀ ਸ਼ਾਨ ਹਲਕਾ ਧਰਮਕੋਟ ਦੇ ਵਿਕਾਸ ਦੇ ਮਸੀਹਾ ਸਵ: ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਹੋਣਹਾਰ ਸਪੁੱਤਰ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਕਿਸ਼ਨਪੁਰਾ ਕਲਾਂ ਦੇ ਨਾਮੀ ਸ਼ਾਹ ਪਰਿਵਾਰ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ, ਸਾਬਕਾ ਬਲਾਕ ਸੰਮਤੀ ਮੈਂਬਰ ਉੱਘੇ ਉਦਯੋਗਪਤੀ ਇੰਦਰਜੀਤ ਸਿੰਘ ਸ਼ਾਹ ਯੂ.ਐਸ.ਏ., ਪ੍ਰਧਾਨ ਜਸਵੀਰ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਜੀ ਆਇਆਂ ਆਖਿਆ ਗਿਆ | ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਤੇ ਵਰਕਰਾਂ ਨੂੰ ਇਕੱਠਾ ਕਰਕੇ ਹਲਕੇ 'ਚ ਮਜ਼ਬੂਤ ਢਾਂਚਾ ਤਿਆਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਹਾਸਲ ਕਰੇਗਾ | ਮੱਖਣ ਬਰਾੜ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਇਕਜੁੱਟ ਹੋ ਕੇ ਕੰਮ ਕਰਨ | ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਸ਼ਾਹ ਤੇ ਪੰਚ ਜਸਵਿੰਦਰ ਸਿੰਘ ਔਲਖ ਨੇ ਕਿਹਾ ਕਿ ਵਿਕਾਸ ਦੇ ਮਸੀਹਾ ਸਵ: ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਕੀਤੇ ਹੋਏ ਵਿਕਾਸ ਦੇ ਕੰਮਾਂ ਨੂੰ ਲੋਕ ਅੱਜ ਵੀ ਯਾਦ ਕੀਤਾ ਜਾਂਦਾ ਹੈ | ਅੰਤ 'ਚ ਸ਼ਾਹ ਪਰਿਵਾਰ ਦੇ ਆਗੂ ਪ੍ਰਧਾਨ ਜਸਵੀਰ ਸਿੰਘ ਸ਼ਾਹ ਵਲੋਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਈਸ਼ਵਰ ਸਿੰਘ ਆੜ੍ਹਤੀਆ, ਪ੍ਰਗਟ ਸਿੰਘ ਬੱਬਾ, ਗੁਰਦੀਪ

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਰੋਡੇ ਦੀ ਪਤਨੀ ਦਾ ਦਿਹਾਂਤ ਅਗਲੀ ਖ਼ਬਰ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਦਾਣਾ ਮੰਡੀ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।