13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੀ.ਬੀ.ਐਸ.ਈ. ਦੇ ਨਤੀਜਿਆਂ 'ਚ ਐਸ.ਐਮ.ਡੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 20-04-2026
ਨੱਥੂਵਾਲਾ ਗਰਬੀ, 19 ਅਪ੍ਰੈਲ (ਨਵਦੀਪ ਸਿੰਘ)-ਖੇਡਾਂ ਤੇ ਵਿੱਦਿਆ ਦੇ ਖੇਤਰ 'ਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਐਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਣਮੱਤੀ ਪ੍ਰਾਪਤੀ ਕੀਤੀ ਹੈ | ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਹੋਣਹਾਰ ਵਿਦਿਆਰਥਣ ਆਕਾਸ਼ਦੀਪ ਕੌਰ ਨੇ 495/500 ਅੰਕ (99.00 ਫ਼ੀਸਦੀ) ਹਾਸਲ ਕਰਕੇ ਸਕੂਲ ਵਿਚ ਪਹਿਲਾ ਸਥਾਨ, ਮਹਿਕਪ੍ਰੀਤ ਕੌਰ ਨੇ 491/500 ਅੰਕ (98.20 ਫ਼ੀਸਦੀ) ਨਾਲ ਦੂਜਾ ਸਥਾਨ, ਗੁਰਪੁਨੀਤ ਕੌਰ, ਮਨਜਿੰਦਰ ਸਿੰਘ ਬਰਾੜ ਤੇ ਨਵਰਾਜ ਸਿੰਘ ਨੇ 482/500 ਅੰਕ (96.40 ਫ਼ੀਸਦੀ) ਹਾਸਲ ਕਰਕੇ ਸਾਂਝਾ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਅਮਨਜੋਤ ਕੌਰ ਬਰਾੜ (94.8 ਫ਼ੀਸਦੀ), ਮੰਨਤਪਰੀਤ ਕੌਰ (94.2 ਫ਼ੀਸਦੀ), ਸੁਖਮਨਪ੍ਰੀਤ ਕੌਰ (93.6 ਫ਼ੀਸਦੀ), ਕਮਲਪ੍ਰੀਤ ਕੌਰ (93.6 ਫ਼ੀਸਦੀ), ਅਨਮੋਲਦੀਪ ਸਿੰਘ (92.2 ਫ਼ੀਸਦੀ), ਜੰਨਤਪ੍ਰੀਤ ਕੌਰ (91.6) ਫ਼ੀਸਦੀ, ਜਸਮੀਤ ਕੌਰ(91 ਫ਼ੀਸਦੀ), ਸੁਖਮਨਦੀਪ ਕੌਰ (90.4 ਫ਼ੀਸਦੀ), ਸੁਖਮਨਦੀਪ ਸਿੰਘ ਬਰਾੜ (90.2 ਫ਼ੀਸਦੀ), ਜਸ਼ਨਦੀਪ ਕੌਰ (90 ਫ਼ੀਸਦੀ) ਤੇ ਵਿਸ਼ਾਲਜੀਤ ਸਿੰਘ (90 ਫ਼ੀਸਦੀ) ਅੰਕ ਹਾਸਲ ਕਰਕੇ ਵਧੀਆ ਪ੍ਰਦਰਸ਼ਨ ਕੀਤਾ | ਸਕੂਲ ਦਾ ਕੁੱਲ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ 16 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ, 14 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ, 17 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ, 8 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਤੇ ਇਸ ਤੋਂ ਇਲਾਵਾ ਤਿੰਨ-ਤਿੰਨ ਵਿਦਿਆਰਥੀਆਂ ਨੇ ਪੰਜਾਬੀ ਤੇ ਅੰਗਰੇਜ਼ੀ ਵਿਸ਼ਿਆਂ 'ਚ 100/100 ਅੰਕ ਹਾਸਲ ਕੀਤੇ, ਜਦ ਕਿ ਵਿਗਿਆਨ, ਗਣਿਤ ਤੇ ਸਮਾਜਿਕ ਸਿੱਖਿਆ ਵਿਚ ਕਈ ਵਿਦਿਆਰਥੀਆਂ ਨੇ 99/100 ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਇਸ ਸ਼ਾਨਦਾਰ ਨਤੀਜੇ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਉੱਚ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ ਨੇ ਵੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰਬੰਧਕੀ ਮੈਂਬਰ ਮੇਘਾ ਥਾਪਰ ਪਿ੍ੰਸੀਪਲ ਰੇਣੂਕਾ, ਸੁਪਰਵਾਈਜ਼ਰ ਮਨਜੀਤ ਕੌਰ, ਕੋਆਰਡੀਨੇਟਰ ਅਮਨਪ੍ਰੀਤ ਕੌਰ, ਗੁਰਪ੍ਰੀਤ ਕੌਰ ਸਾਹਿਲ ਕੁਮਾਰ,

ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਨੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਪਰਿਵਾਰ ਨੂੰ ਭੇਜੀ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।