13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡਾ. ਸੈਫੂਦੀਨ ਕਿਚਲੂ ਸਕੂਲ ਨੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸੀ.ਬੀ.ਐਸ.ਈ. ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ 100 ਫ਼ੀਸਦੀ ਪਾਸ ਦਰਜ ਕਰਕੇ ਇਕ ਵਾਰ ਫਿਰ ਆਪਣੀ ਅਕਾਦਮਿਕ ਉੱਤਮਤਾ ਦਾ ਝੰਡਾ ਲਹਿਰਾਇਆ ਹੈ | ਇਸ ਸਾਲ 20 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 30 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦੋਂ ਕਿ 25 ਫ਼ੀਸਦੀ ਵਿਦਿਆਰਥੀਆਂ ਨੇ 75 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਇਸ ਨਿਰੰਤਰ ਸਫ਼ਲਤਾ ਦੇ ਪਿੱਛੇ 37 ਸਾਲਾਂ ਦੀ ਇਸ ਦੀ ਅਮੀਰ ਅਕਾਦਮਿਕ ਵਿਰਾਸਤ ਹੈ | ਸਕੂਲ ਪ੍ਰਬੰਧਨ ਨੇ ਕਿਹਾ ਕਿ ਸੰਸਥਾ ਨੇ ਪਿਛਲੇ 37 ਸਾਲਾਂ ਤੋਂ ਸੀ.ਬੀ.ਐਸ.ਈ. ਜਮਾਤ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਲਗਾਤਾਰ ਸ਼ਾਨਦਾਰ ਨਤੀਜੇ ਦਿੱਤੇ ਹਨ | ਇਸ ਮਾਣਮੱਤੀ ਪ੍ਰਾਪਤੀ ਨੂੰ ਯਾਦ ਕਰਨ ਲਈ ਸਕੂਲ ਦੇ ਵਿਹੜੇ 'ਚ ਇਕ ਸ਼ਾਨਦਾਰ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਟੇਜ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਇਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਜਿਸ ਵਿਚ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਦੇ 37ਵੇਂ ਬੈਚ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ | ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੀ ਸ਼ਾਨਦਾਰ ਮੌਜੂਦਗੀ ਵਿਚ ਹੋਏ ਇਸ ਸਨਮਾਨ ਸਮਾਗਮ ਦੌਰਾਨ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ-ਭਾਜਪਾ ਆਗੂਆਂ ਵਲੋਂ ਸਵਾਗਤ <br/> ਅਗਲੀ ਖ਼ਬਰ ਸੀ.ਬੀ.ਐਸ.ਈ. ਦੇ ਨਤੀਜਿਆਂ 'ਚ ਐਸ.ਐਮ.ਡੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।