14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਸ਼ਾ ਵਿਰੋਧੀ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ-ਥਾਣਾ ਮੁਖੀ

ਅਜੀਤ ਡੈਸਕ 20-04-2026

ਫ਼ਤਿਹਗੜ੍ਹ ਪੰਜਤੂਰ, 19 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਵਲੋਂ ਆਪਣਾ ਚਾਰਜ ਸੰਭਾਲਦਿਆਂ ਹੀ ਵੱਖ-ਵੱਖ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਪਰਚੇ ਦਰਜ ਕੀਤੇ ਗਏ ਹਨ ਤੇ ਉਨ੍ਹਾਂ ਇਲਾਕੇ ਦੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਏਗਾ | ਇਹ ਪ੍ਰਗਟਾਵਾ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਭਲਵਿੰਦਰ ਸਿੰਘ ਨੇ ਪਲੇਠੀ ਮੀਟਿੰਗ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਵਿਰੋਧੀ ਅਨਸਰ ਤੇ ਜੋ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ, ਬੁਲਟ ਮੋਟਰਸਾਈਕਲਾਂ ਦੇ ਪਟਾਕੇ ਪਾਉਂਦੇ ਜਾਂ ਕਾਰਾਂ 'ਚ ਹੂਟਰ ਵਜਾਉਂਦੇ ਅਤੇ ਟਰੈਕਟਰ ਟਰਾਲੀਆਂ ਉੱਪਰ ਵੱਡੇ ਡੈੱਕ ਲਗਾ ਕੇ ਆਵਾਜ਼ ਦਾ ਪ੍ਰਦੂਸ਼ਣ ਪੈਦਾ ਕਰਦੇ ਹਨ | ਉਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਸਖ਼ਤ ਹਦਾਇਤ ਕੀਤੀ ਕਿ ਅਮਨ ਕਾਨੂੰਨ ਦੀ ਸਥਿਤੀ ਕਿਸੇ ਕਿਸਮ 'ਤੇ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਾ ਹੀ ਇਸ ਪ੍ਰਤੀ ਕਿਸੇ ਵੀ ਮੋਧਵਾਰ ਸੱਜਣ ਪ੍ਰਧਾਨ, ਚੇਅਰਮੈਨ, ਪੰਚ ਸਰਪੰਚ ਆਦਿ ਦੀ ਸਿਫ਼ਾਰਸ਼ ਵੀ ਨਹੀਂ ਮੰਨੀ ਜਾਏਗੀ | ਇਸ ਮੌਕੇ ਮੁੱਖ ਮੁਨਸ਼ੀ ਮਨਜੀਤ ਸਿੰਘ ਧਰਮਕੋਟ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਜੋਰਾ ਸਿੰਘ ਕਲੱਬ ਬਘੇਲੇ ਵਾਲਾ ਨੇ ਡਾ. ਅੰਬੇਡਕਰ ਦਾ 135ਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਖੇਤਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਹੋਣ ਦਾ ਸਿਲਸਿਲਾ ਜਾਰੀ-ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।