14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੇਅਦਬੀ ਸੋਧ ਬਿੱਲ ਪਾਸ ਕਰਕੇ ਮਾਨ ਸਰਕਾਰ ਨੇ ਲੱਖਾਂ ਲੋਕਾਂ ਦਾ ਭਰੋਸਾ ਜਿੱਤਿਆ-ਟੀਟੂ ਬਰਾੜ, ਮਾਨ ਕੋਟਲਾ <br/>

ਅਜੀਤ ਡੈਸਕ 20-04-2026
ਬਾਘਾ ਪੁਰਾਣਾ, 19 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੀ ਮਾਨ ਸਰਕਾਰ ਨੇ ਵਿਧਾਨ ਸਭਾ 'ਚ ਬੇਅਦਬੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਕਰਕੇ ਪੰਜਾਬ ਦੇ ਲੱਖਾਂ ਲੋਕਾਂ ਦਾ ਭਰੋਸਾ ਜਿੱਤ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਬਾਘਾਪੁਰਾਣਾ ਦੇ ਉਪ ਪ੍ਰਧਾਨ ਰਣਜੀਤ ਸਿੰਘ ਟੀਟੂ ਬਰਾੜ ਤੇ ਮਾਰਕੀਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ ਨੇ ਬੇਅਦਬੀ ਸੋਧ ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਨਵੀਆਂ ਧਰਾਵਾਂ ਨਾਲ ਜੋ ਬਿੱਲ ਪਾਸ ਕੀਤਾ ਹੈ, ਉਹ ਬਿੱਲ ਪਹਿਲਾਂ ਰਹੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਪਾਸ ਨਹੀਂ ਹੋਇਆ ਅਤੇ ਦੋਸ਼ੀ ਬੇਖ਼ੌਫ ਹੋ ਕੇ ਬੇਅਦਬੀਆਂ ਕਰਦੇ ਰਹੇ ਪਰ ਹੁਣ ਮਾਨ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਤੇ ਜੁਰਮਾਨੇ ਕਰਕੇ ਨਵੀਂ ਪਹਿਲ ਕਦਮੀ ਕੀਤੀ ਹੈ |

ਪਿਛਲੀ ਖ਼ਬਰ ਐੱਸ.ਡੀ.ਐਮ. ਬਾਘਾ ਪੁਰਾਣਾ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਮੈਕਰੋ ਗਲੋਬਲ ਮੋਗਾ ਦੇ ਹੋਣਹਾਰ ਵਿਦਿਆਰਥੀ ਨੇ ਆਈਲਟਸ 'ਚੋਂ ਲਏ ਸ਼ਾਨਦਾਰ ਬੈਂਡ-ਗੁਰਮਿਲਾਪ ਸਿੰਘ ਡੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।