14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਐੱਸ.ਡੀ.ਐਮ. ਬਾਘਾ ਪੁਰਾਣਾ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਕੀਤਾ ਦੌਰਾ <br/>

ਅਜੀਤ ਡੈਸਕ 20-04-2026
ਨੱਥੂਵਾਲਾ ਗਰਬੀ, 19 ਅਪ੍ਰੈਲ (ਨਵਦੀਪ ਸਿੰਘ)-ਐੱਸ.ਡੀ.ਐਮ. ਬਾਘਾ ਪੁਰਾਣਾ ਵਲੋਂ ਮਾਹਲਾ ਕਲਾਂ, ਭਲੂਰ ਅਤੇ ਕੁਝ ਹੋਰ ਦਾਣਾ ਮੰਡੀਆਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ•ਾਂ ਨੇ ਮੰਡੀਆਂ ਦੇ ਪ੍ਰਬੰਧਾਂ, ਕਣਕ ਦੀ ਖ਼ਰੀਦ ਵਗ਼ੈਰਾ ਦਾ ਨਿਰੀਖਣ ਕੀਤਾ | ਐੱਸ.ਡੀ.ਐਮ. ਵੱਲ ਮੰਡੀਆਂ ਵਿਚ ਬੈਠੇ ਕਿਸਾਨਾਂ ਅਤੇ ਕੰਮ ਕਰਦੇ ਹੋਏ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ | ਇਸ ਸਮੇਂ ਗੱਲ ਕਰਦੇ ਹੋਏ ਐੱਸ.ਡੀ.ਐਮ. ਬਾਘਾ ਪੁਰਾਣਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਵੇਗੀ | ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਇਸ ਮੌਕੇ ਉਨ•ਾਂ ਨਾਲ ਸੈਕਟਰੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਮੰਡੀ ਅਫ਼ਸਰ ਅੰਮਿ੍ਤਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਯੂਨੀਕ ਸਕੂਲ ਸਮਾਲਸਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਬੇਅਦਬੀ ਸੋਧ ਬਿੱਲ ਪਾਸ ਕਰਕੇ ਮਾਨ ਸਰਕਾਰ ਨੇ ਲੱਖਾਂ ਲੋਕਾਂ ਦਾ ਭਰੋਸਾ ਜਿੱਤਿਆ-ਟੀਟੂ ਬਰਾੜ, ਮਾਨ ਕੋਟਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।