14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡੀ.ਏ.ਵੀ. ਸਕੂਲ ਵਿਚ ਮਹਾਤਮਾ ਹੰਸ ਰਾਜ ਜੈਅੰਤੀ ਮਨਾਈ <br/>

ਅਜੀਤ ਡੈਸਕ 20-04-2026
ਕੋਟ ਈਸੇ ਖਾਂ, 19 ਅਪ੍ਰੈਲ (ਗੁਰਮੀਤ ਸਿੰਘ ਖਾਲਸਾ)-ਡੀ.ਏ.ਵੀ., ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਿਖੇ ਮਹਾਤਮਾ ਹੰਸ ਰਾਜ ਦੀ ਜੈਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ¢ ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਹੋਇਆ | ਜਿਸ ਵਿਚ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਮਹਾਤਮਾ ਹੰਸ ਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਚਾਨਣਾ ਪਾਇਆ¢ ਇਸ ਮੌਕੇ ਬੱਚਿਆਂ ਵਲੋਂ ਵੇਦ ਮੰਤਰ ਉਚਾਰਨ ਵਿਚ ਵੀ ਭਾਗ ਲਿਆ ਗਿਆ¢ ਸਮਾਗਮ ਦੌਰਾਨ ਪਿ੍ੰਸੀਪਲ ਰੀਤੂ ਅਹੂਜਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਦਰਸਾਏ ਸਚਾਈ, ਅਨੁਸ਼ਾਸਨ ਅਤੇ ਸੇਵਾ ਦੇ ਰਸਤੇ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ¢

ਪਿਛਲੀ ਖ਼ਬਰ ਗੁਰਚਰਨ ਸਿੰਘ ਤੇ ਬਲਦੇਵ ਸਿੰਘ ਜੈ ਭਾਰਤ ਮੰਚ ਦੇ ਅਹਿਮ ਅਹੁਦਿਆਂ 'ਤੇ ਨਿਯੁਕਤ <br/> ਅਗਲੀ ਖ਼ਬਰ ਤੇਜਬੀਰ ਕੌਰ ਭਿੰਡਰ ਨੇ 96 ਫੀਸਦੀ ਅੰਕ ਹਾਸਿਲ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।