15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜ਼ਿਲੇ੍ਹ 'ਚ ਵਧੀਆ ਤਰੀਕੇ ਨਾਲ ਚੱਲ ਰਿਹਾ ਰਾਸ਼ਟਰੀ ਬਾਲ ਸਿਹਤ ਯੋਜਨਾ ਪ੍ਰੋਗਰਾਮ-ਜ਼ਿਲ੍ਹਾ ਟੀਕਾਕਰਨ ਅਫਸਰ <br/>

ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹੇ ਵਿਚ ਬੱਚਿਆਂ ਦੀ ਸਿਹਤ ਤੇ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ ਸਿਹਤ ਵਿਭਾਗ ਵਲੋਂ ਰਾਸ਼ਟਰੀ ਬਾਲ ਸਿਹਤ ਯੋਜਨਾ ਤਹਿਤ ਵੱਖ-ਵੱਖ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ 0 ਤੋਂ 18 ਸਾਲ ਤੱਕ ਦੇ ਬੱਚਿਆਂ ਵਿਚ ਜਨਮ ਤੋਂ ਹੀ ਮੌਜੂਦ ਕਮੀਆਂ, ਬਿਮਾਰੀਆਂ, ਪੋਸ਼ਣ ਦੀ ਕਮੀ ਅਤੇ ਵਿਕਾਸ ਵਿਚ ਦੇਰੀ ਵਰਗੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਹਿਚਾਣ ਅਤੇ ਇਲਾਜ ਕਰਨਾ ਹੈ | ਡਾਕਟਰ ਸਿੰਗਲਾ ਨੇ ਕਿਹਾ ਕਿ ਰਾਸ਼ਟਰੀ ਬਾਲ ਸਿਹਤ ਯੋਜਨਾ ਟੀਮਾਂ ਵਲੋਂ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਪਿੰਡਾਂ 'ਚ ਜਾ ਕੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜੇਕਰ ਕਿਸੇ ਬੱਚੇ ਵਿਚ ਕੋਈ ਬਿਮਾਰੀ ਜਾਂ ਕਮੀ ਪਾਈ ਜਾਂਦੀ ਹੈ ਤਾਂ ਉਸ ਦਾ ਮੁਫ਼ਤ ਇਲਾਜ ਸਰਕਾਰੀ ਹਸਪਤਾਲਾਂ ਵਿਚ ਅਤੇ ਲੋੜ ਅਨੁਸਾਰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਮੁਫਤ ਇਲਾਜ ਕਰਵਾਇਆ ਜਾਂਦਾ ਹੈ | ਜ਼ਿਲ੍ਹਾ ਟੀਕਾਕਰਨ ਅਫਸਰ ਨੇ ਇਹ ਵੀ ਦੱਸਿਆ ਕਿ ਬੱਚਿਆਂ ਦੀ ਪੂਰੀ ਟੀਕਾਕਰਨ ਸੁਰੱਖਿਆ ਲਈ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ | ਇਸ ਦੇ ਨਾਲ ਹੀ ਪੋਸ਼ਣ, ਸਫਾਈ ਅਤੇ ਸਿਹਤ ਸੰਬੰਧੀ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਜਾਂਚ ਲਈ ਰਾਸ਼ਟਰੀ ਬਾਲ ਸਿਹਤ ਯੋਜਨਾ ਦੀਆਂ ਟੀਮਾਂ ਨਾਲ ਸਹਿਯੋਗ ਕਰਨ | ਇਸ ਮੌਕੇ ਹਾਜ਼ਰ ਜ਼ਿਲ੍ਹਾ ਸਕੂਲ ਸਿਹਤ ਕੋਆਰਡੀਨੇਟਰ ਸੁਖਬੀਰ ਸਿੰਘ ਅਤੇ ਡਾਕਟਰ ਅਜੇ ਖੁਰਾਣਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦਸਵੀਂ 'ਚੋਂ ਪਹਿਲਾ ਸਥਾਨ ਹਾਸਿਲ ਕਰਨ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।