15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੀ.ਕੇ.ਯੂ ਖੋਸਾ ਨੇ ਬਾਘਾਪੁਰਾਣਾ ਦੀ ਦਾਣਾ ਮੰਡੀ ਦਾ ਕੀਤਾ ਦੌਰਾ <br/>

ਅਜੀਤ ਡੈਸਕ 20-04-2026
ਬਾਘਾ ਪੁਰਾਣਾ, 19 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਹਲਕੇ ਦੀਆਂ ਦਾਣਾ ਮੰਡੀਆਂ 'ਚ ਕਣਕ ਦੇ ਲੱਗੇ ਢੇਰਾਂ ਨੂੰ ਲੈ ਕੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਨਾ ਕਰਵਾਈ ਤਾਂ ਜਥੇਬੰਦੀ ਇਸ ਸਬੰਧੀ ਵੱਡਾ ਕਦਮ ਚੁੱਕਣ ਲਈ ਮਜਬੂਰ ਹੋਵੇਗੀ | ਇਹ ਪ੍ਰਗਟਾਵਾ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਬਾਘਾ ਪੁਰਾਣਾ ਦੀ ਦਾਣਾ ਮੰਡੀ ਦਾ ਦੌਰਾ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਇਕ ਪਾਸੇ ਮੰਡੀਆਂ 'ਚ ਕਣਕ ਦੀ ਸ਼ੁਰੂਆਤ ਹੋ ਚੁੱਕੀ ਹੈ ਦੂਜੇ ਪਾਸੇ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਕੀਤੀ ਹੜਤਾਲ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਦਾ ਗਲ ਘੁੱਟਣ ਲਈ ਇਕਜੁੱਟ ਹੋ ਕੇ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਤੇ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਸਬੰਧੀ ਜਲਦੀ ਕਦਮ ਨਾ ਚੁੱਕੇ ਭਾਰਤੀ ਕਿਸਾਨ ਯੂਨੀਅਨ ਖੋਸਾ ਆਪਣੀਆਂ ਸਹਿਯੋਗੀ ਜਥੇਬੰਦੀ ਨੂੰ ਨਾਲ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਸ਼ੁਰੂ ਕਰੇਗੀ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਵਿਰਕ ਸਮਾਧ ਭਾਈ, ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਸਰਪੰਚ ਗੁਰਪ੍ਰੀਤ ਸਿੰਘ ਸਮਾਧ ਭਾਈ, ਜ਼ਿਲ੍ਹਾ ਸਲਾਹਕਾਰ ਨਿਰਮਲ ਸਿੰਘ ਕਾਲੇਕੇ, ਬਲਵਿੰਦਰ ਸਿੰਘ ਰੋਡੇ, ਗੁਰਸੇਵਕ ਸਿੰਘ ਆਲਮਵਾਲਾ, ਪਵਿੱਤਰ ਸਿੰਘ ਘੋਲੀਆ, ਜਸਵੀਰ ਸਿੰਘ ਮਾਹਲਾ ਆਦਿ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਤੋਂ ਡਰੀ 'ਆਪ' ਸਰਕਾਰ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡਾਂ ਵਿਚ ਕੀਤੀ ਕਾਣੀ ਵੰਡ ਇਕ ਵੱਡਾ ਧੱਕਾ-ਆਹਲੂਵਾ... ਅਗਲੀ ਖ਼ਬਰ ਐਸ.ਐਫ.ਸੀ. ਗਰੁੱਪ ਆਫ਼ ਵਲੋਂ ਸਿਹਤ ਜਾਗਰੂਕਤਾ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।