15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 20-04-2026
ਨਿਹਾਲ ਸਿੰਘ ਵਾਲਾ, 19 ਅਪ੍ਰੈਲ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਅਮਰ ਸਿੰਘ ਬੜੰੂਦੀ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਈਸ਼ਰ ਪਬਲਿਕ ਹਾਈ ਸਕੂਲ ਦੀਨਾਂ ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਪੰਜਵੀਂ ਜਮਾਤ ਦੇ ਨਤੀਜੇ 'ਚ ਸਕੂਲ 'ਚੋਂ ਹਰਸਿਮਰਤ ਕੌਰ ਨੇ ਪਹਿਲਾ, ਹੁਸਨਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਮਨ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਅੱਠਵੀਂ ਜਮਾਤ ਦੇ ਨਤੀਜੇ 'ਚ ਸਕੂਲ 'ਚੋਂ ਨਵਰੀਤ ਕੌਰ ਨੇ ਪਹਿਲਾ, ਕਰਨਪ੍ਰੀਤ ਕੌਰ ਨੇ ਦੂਸਰਾ ਅਤੇ ਰਵੀ ਜੈਨ ਸਿੰਗਲਾ ਨੇ ਤੀਸਰਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਕੂਲ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ | ਇਸ ਮੌਕੇ ਅਧਿਆਪਕ ਸੁਰਜੀਤ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਨਵਜਿੰਦਰ ਸਿੰਘ, ਹਰਦਮ ਸਿੰਘ, ਅੰਮਿ੍ਤਪਾਲ ਕੌਰ, ਜਸਵੰਤ ਕੌਰ, ਗੁਰਪ੍ਰੀਤ ਕੌਰ, ਕਮਲਪ੍ਰੀਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ, ਸ਼ਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਦਲਜੀਤ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਅੰਬੇਡਕਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਕਾਂਗਰਸ ਤੋਂ ਡਰੀ 'ਆਪ' ਸਰਕਾਰ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡਾਂ ਵਿਚ ਕੀਤੀ ਕਾਣੀ ਵੰਡ ਇਕ ਵੱਡਾ ਧੱਕਾ-ਆਹਲੂਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।