18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਅਦਬੀ ਵਿਰੁੱਧ ਬਣੇ ਨਵੇਂ ਕਾਨੂੰਨ ਦਾ ਸਿਮਰਨਜੀਤ ਸਿੰਘ ਮਾਨ ਵਲੋਂ ਸਵਾਗਤ <br/>

ਅਜੀਤ ਡੈਸਕ 21-04-2026
ਕਿਸ਼ਨਪੁਰਾ ਕਲਾਂ, 20 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣੇ ਨਵੇਂ ਕਾਨੂੰਨ ਦਾ ਕਸਬਾ ਕਿਸ਼ਨਪੁਰਾ ਕਲਾਂ ਦੇ ਨਾਮੀ ਮਾਨ ਪਰਿਵਾਰ ਸਾਬਕਾ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕੈਨੇਡਾ ਵਲੋਂ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, ਰਾਜਪਾਲ ਪੰਜਾਬ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਬਣ ਗਿਆ ਹੈ | ਇਸ ਕਾਨੂੰਨ ਨੂੰ ਬਣਾਉਣਾ, ਪੰਜਾਬ ਸਰਕਾਰ ਦਾ ਵੱਡੀ ਤੇ ਇਤਿਹਾਸਕ ਪ੍ਰਾਪਤੀ ਹੈ | ਗੁਰਸਿੱਖ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਧਾਰਮਿਕ ਭਾਵਨਾਵਾਂ ਅਤੇ ਪਵਿੱਤਰ ਗ੍ਰੰਥਾਂ ਦੇ ਸਤਿਕਾਰ ਨੂੰ ਕਾਨੂੰਨੀ ਸੁਰੱਖਿਆ ਦੇਣ ਵੱਲ ਇਕ ਮਜ਼ਬੂਤ ਕਦਮ ਹੈ | ਉਨ੍ਹਾਂ ਕਿਹਾ ਘਟਨਾਵਾਂ ਕਿ ਬੇਅਦਬੀ ਵਰਗੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ, ਵੀ ਉੱਥੇ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ, ਇਸ ਲਈ ਇਨ੍ਹਾਂ 'ਤੇ ਸਖ਼ਤੀ ਲਾਜ਼ਮੀ ਸੀ | ਹੁਣ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਅਜਿਹੇ ਮਾਮਲਿਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਹੋ ਸਕੇਗੀ | ਸਿਮਰਨਜੀਤ ਸਿੰਘ ਮਾਨ ਕੈਨੇਡਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਚਾਹੀਦਾ ਹੈ ਕਿ ਉਹ ਧਾਰਮਿਕ ਮਰਿਆਦਾ ਦੀ ਪਾਲਣਾ ਕਰੇ ਅਤੇ ਕਾਨੂੰਨ ਦਾ ਸਤਿਕਾਰ ਕਰੇ, ਤਾਂ ਜੋ ਪੰਜਾਬ ਵਿਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣੀ ਰਹੇ |
ਅੰਤ ਵਿਚ ਗੁਰਸਿੱਖ ਨੌਜਵਾਨ ਸਿਮਰਨਜੀਤ ਸਿੰਘ ਮਾਨ ਵਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਇਸ ਬਿੱਲ ਦੀ ਵਧਾਈ ਦਿੱਤੀ | ਇਸ ਮੌਕੇ ਹਰਮਨ ਆਸਟ੍ਰੇਲੀਆ, ਗੁਰਤੇਜਿੰਦਰ ਸਿੰਘ ਗੋਪੀ ਮਾਨ ਕੈਨੇਡਾ, ਰਵੀ ਮਾਨ ਕੈਨੇਡਾ, ਗੁਰਮੇਲ ਸਿੰਘ ਕਲਸੀ ਫ਼ਰਨੀਚਰ ਗੈਲਰੀ ਵਾਲੇ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫ਼ਦ ਐਸ.ਪੀ. (ਡੀ) ਸਿੰਗਲਾ ਨੂੰ ਮਿਲਿਆ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ-ਵਿਧਾਇਕ ਢੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।