18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੁੱਧ ਸਿੰਘ ਵਾਲਾ ਵਿਖੇ ਧਰਮਸ਼ਾਲਾ ਦਾ ਲੈਂਟਰ ਪਾਇਆ <br/>

ਅਜੀਤ ਡੈਸਕ 21-04-2026
ਬਾਘਾ ਪੁਰਾਣਾ, 20 ਅਪ੍ਰੈਲ (ਟਿੰਕੂ ਕਾਠਪਾਲ)-ਗ੍ਰਾਮ ਪੰਚਾਇਤ ਬੁੱਧ ਸਿੰਘ ਵਾਲਾ ਵਲੋਂ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਗਰਾਂਟ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਪਿੰਡ ਬੁੱਧ ਸਿੰਘ ਵਾਲਾ ਦੇ ਨੌਜਵਾਨ ਸਰਪੰਚ ਸੁਖਨਾਮ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਪੰਚ ਸੁਖਨਾਮ ਸਿੰਘ ਦੀ ਅਗਵਾਈ ਤੇ ਸਮੂਹ ਪੰਚਾਇਤ ਵਲੋਂ ਅੱਜ ਪਿੰਡ ਦੀ ਸਾਂਝੀ ਧਰਮਸ਼ਾਲਾ ਦਾ ਲੈਂਟਰ ਪਾਇਆ ਗਿਆ ਹੈ | ਇਸ ਮੌਕੇ ਕਰਮ ਸਿੰਘ ਪੰਚ, ਅਮਨਦੀਪ ਸਿੰਘ ਪੰਚ, ਦਰਸ਼ਨ ਸਿੰਘ ਪੰਚ, ਮਹਿੰਦਰ ਕੌਰ ਪੰਚ, ਗੁਰਮੀਤ ਕੌਰ ਪੰਚ, ਜਗਸੀਰ ਸਿੰਘ ਪੰਚ, ਸਤਪਾਲ ਸਿੰਘ ਪੰਚ, ਕੁਲਵਿੰਦਰ ਕੌਰ ਪੰਚ ਅਤੇ ਜਗਵਿੰਦਰ ਕੌਰ ਪੰਚ ਹਾਜ਼ਰ ਸਨ |

ਪਿਛਲੀ ਖ਼ਬਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਣਾਏ ਗਏ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਸੁਖਾਨੰਦ <br/> ਅਗਲੀ ਖ਼ਬਰ ਸਤੀਸ਼ ਕੁਮਾਰ ਸੂਦ ਮੈਮੋਰੀਅਲ ਓਪਨ ਬੈਡਮਿੰਟਨ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।