25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੈਕਰੋ ਗਲੋਬਲ ਮੋਗਾ ਦੇ ਹੋਣਹਾਰ ਵਿਦਿਆਰਥੀ ਨੇ ਆਈਲਟਸ 'ਚੋਂ ਲਏ ਸ਼ਾਨਦਾਰ ਬੈਂਡ-ਗੁਰਮਿਲਾਪ ਸਿੰਘ ਡੱਲਾ <br/>

ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਉੱਚ ਦਰਜੇ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਲਈ ਜਾਣੀ ਜਾਂਦੀ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਈਲਟਸ ਦੀ ਪ੍ਰੀਖਿਆ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਆਧੁਨਿਕ ਸਿਖਲਾਈ ਤਰੀਕਿਆਂ ਸਦਕਾ ਵਿਦਿਆਰਥੀ ਲਗਾਤਾਰ ਵਧੀਆ ਨਤੀਜੇ ਦੇ ਰਹੇ ਹਨ | ਸੰਸਥਾ ਦੇ ਮੁਖੀ ਨੇ ਦੱਸਿਆ ਕਿ ਮੋਗਾ ਨਿਵਾਸੀ ਜਗਮੀਤ ਕੌਰ ਨੇ ਲਿਸਨਿੰਗ ਤੇ ਰੀਡਿੰਗ ਵਿਚੋਂ 7, ਰਾਈਟਿੰਗ ਵਿਚੋਂ 6, ਸਪੀਕਿੰਗ ਵਿਚੋਂ 6.5 ਤੇ ਓਵਰਆਲ 6.5 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ 'ਚ ਤਿਆਰੀ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ | ਹਰ ਸਨਿੱਚਰਵਾਰ ਨੂੰ ਮੋਕ ਟੈਸਟ ਲਿਆ ਜਾਂਦਾ ਹੈ ਜਿਸ ਰਾਹੀਂ ਵਿਦਿਆਰਥੀਆਂ ਦੀ ਯੋਗਤਾ ਪਰਖੀ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ਲਈ ਵਿਦੇਸ਼ ਕਲਾਸਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਸਕਣ | ਮੈਕਰੋ ਗਲੋਬਲ ਤੋਂ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਕੋਈ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਸੰਸਥਾ ਵਲੋਂ ਘੱਟ ਰੇਟ 'ਤੇ ਡਾਇਰੈਕਟ ਹਵਾਈ ਟਿਕਟਾਂ ਬੁੱਕ ਕਰਨ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ |

ਪਿਛਲੀ ਖ਼ਬਰ ਦਸਮੇਸ਼ ਸਕੂਲ 'ਚ ਦਾਖ਼ਲਿਆਂ ਪ੍ਰਤੀ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।