25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਦਸਮੇਸ਼ ਸਕੂਲ 'ਚ ਦਾਖ਼ਲਿਆਂ ਪ੍ਰਤੀ ਭਾਰੀ ਉਤਸ਼ਾਹ <br/>

ਅਜੀਤ ਡੈਸਕ 22-04-2026
ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਪਿਛਲੇ ਸਾਢੇ ਚਾਰ ਦਹਾਕਿਆਂ ਤੋਂ ਸਿੱਖਿਆ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਨਵੇਂ ਦਾਖ਼ਲਿਆਂ ਪ੍ਰਤੀ ਮਾਪਿਆਂ ਤੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪਿ੍ੰਸੀਪਲ ਮੈਡਮ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਮਰਪਿਤ ਭਾਵਨਾ ਵਾਲੇ ਸੁਹਿਰਦ ਤੇ ਮਿਹਨਤੀ ਅਧਿਆਪਕਾਂ ਦੁਆਰਾ ਅੰਗਰੇਜ਼ੀ ਮੀਡੀਅਮ ਵਿਚ ਵਾਜਬ ਫ਼ੀਸਾਂ 'ਤੇ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਵਿਸ਼ੇਸ਼ ਤੌਰ 'ਤੇ ਸੂਝਵਾਨ ਮਾਪਿਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਸ਼ਾਨਦਾਰ ਨਤੀਜੇ ਤੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਖੇਤਰਾਂ ਵਿਚ ਮਾਰੀਆਂ ਜਾ ਰਹੀਆਂ ਮੱਲਾਂ ਇਸ ਦੀ ਸ਼ੋਭਾ ਨੂੰ ਚਾਰ ਚੰਨ ਲਾ ਰਹੇ ਹਨ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਸਕੂਲ ਦੀ ਮੈਨੇਜਮੈਂਟ ਵਲੋਂ ਸਿੱਖਿਆ ਸਮਾਜ ਪ੍ਰਤੀ ਬਣਦੀ ਡਿਊਟੀ ਅਤੇ ਸੇਵਾ ਸਮਝ ਕੇ ਦਿੱਤੀ ਜਾ ਰਹੀ ਹੈ | ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਖ਼ੁਲਾਸਾ ਕੀਤਾ ਕਿ ਅਸੀਂ ਮਾਪਿਆਂ ਦੀਆਂ ਸਧਰਾਂ ਅਨੁਸਾਰ ਬੱਚਿਆਂ ਨੂੰ ਤਰਾਸ਼ਣ 'ਚ ਜੁਟੇ ਹੋਏ ਹਾਂ | ਸਮਾਜ ਨੂੰ ਅਜਿਹੇ ਨੌਜਵਾਨਾਂ ਦੀ ਸਖ਼ਤ ਜ਼ਰੂਰਤ ਹੈ, ਜੋ ਨਰੋਏ ਤੇ ਸੋਹਣੇ ਸਮਾਜ ਦੀ ਸਿਰਜਣਾ ਦੇ ਹਾਮੀ ਹੋਣ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਕਿਹਾ ਕਿ ਅਦਾਰੇ ਦਾ ਮਾਣਮੱਤਾ ਸਫ਼ਰ ਹਜ਼ਾਰਾਂ ਅਜਿਹੇ ਹੋਣਹਾਰ ਵਿਦਿਆਰਥੀਆਂ ਦੀ ਸ਼ਾਹਦੀ ਭਰਦਾ ਹੈ, ਜਿਹੜੇ ਚੰਗੇ ਮੁਕਾਮ 'ਤੇ ਪਹੁੰਚ ਕੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਅਸੀਂ ਨਿਰਧਾਰਿਤ ਪਾਠਕ੍ਰਮ ਦੇ ਨਾਲੋ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ | ਸਵੈ-ਵਿਸ਼ਵਾਸ ਤੇ ਮਿਹਨਤੀ ਸੁਭਾਅ ਵਾਲੇ ਨੌਜਵਾਨ ਜ਼ਿੰਦਗੀ 'ਚ ਵੱਡੀਆਂ ਪੁਲਾਂਘਾਂ ਪੁੱਟਣ ਦੇ ਸਮਰੱਥ ਬਣਦੇ ਹਨ |

ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਗਾ ਵਿਚ ਰਜਿਸਟ੍ਰੇਸ਼ਨ ਜੰਗੀ ਪੱਧਰ 'ਤੇ ਜਾਰੀ <b... ਅਗਲੀ ਖ਼ਬਰ ਮੈਕਰੋ ਗਲੋਬਲ ਮੋਗਾ ਦੇ ਹੋਣਹਾਰ ਵਿਦਿਆਰਥੀ ਨੇ ਆਈਲਟਸ 'ਚੋਂ ਲਏ ਸ਼ਾਨਦਾਰ ਬੈਂਡ-ਗੁਰਮਿਲਾਪ ਸਿੰਘ ਡੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।