29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਾਬਾ ਮੋਤੀ ਰਾਮ ਮਹਿਰਾ ਗੁਰੂ ਘਰ ਦੀ ਉਸਾਰੀ ਜਾਰੀ

ਅਜੀਤ ਡੈਸਕ 07-05-2026
ਮੋਗਾ, 6 ਮਈ (ਗੁਰਤੇਜ ਸਿੰਘ ਬੱਬੀ)-ਸਥਾਨਕ ਸ਼ਹਿਰ ਮੋਗਾ ਦੇ ਪ੍ਰੀਤ ਨਗਰ ਵਾਰਡ ਨੰਬਰ 27 ਵਿਚ ਉਸਾਰੀ ਅਧੀਨ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਉਸਾਰੀ ਦਾ ਕੰਮ ਸੰਗਤਾਂ ਅਤੇ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਲਗਾਤਾਰ ਜਾਰੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗਿਆਨੀ ਸਵਰਨ ਸਿੰਘ, ਗੁਰਵਿੰਦਰ ਸਿੰਘ ਵਾਲੀਆ, ਰਣਜੀਤ ਸਿੰਘ ਅਤੇ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੇ ਗੁਰੂ ਘਰ ਦੀ ਹਾਲਤ ਖਸਤਾ ਹੋ ਗਈ ਸੀ ਅਤੇ ਉਸ ਦੀਆਂ ਛੱਤਾਂ ਵੀ ਚੋਣ ਲੱਗ ਪਈਆਂ ਸਨ ਜਿਸ ਕਰਕੇ ਹੁਣ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਵੇਂ ਗੁਰੂ ਘਰ ਦੀ ਉਸਾਰੀ ਆਰੰਭੀ ਗਈ ਹੈ¢ ਉਨ੍ਹਾਂ ਕਿਹਾ ਕਿ ਇਸ ਗੁਰੂ ਘਰ ਨੂੰ ਬਾਬਾ ਕੁਲਦੀਪ ਸਿੰਘ ਸੇਖਾ ਦਾ ਵਿਸ਼ੇਸ਼ ਸਹਿਯੋਗ ਹੈ ਅਤੇ ਹੋਰ ਲੋਕ ਵੀ ਉਸਾਰੀ ਦੇ ਯੋਗਦਾਨ ਵਿਚ ਅੱਗੇ ਆ ਰਹੇ ਹਨ¢
ਪਿਛਲੀ ਖ਼ਬਰ ਅਵਨੀਤ ਕੌਰ ਨੇ ਪੱਤੋ ਹੀਰਾ ਸਿੰਘ ਦਾ ਕੀਤਾ ਨਾਂਅ ਰੌਸ਼ਨ <br/> ਅਗਲੀ ਖ਼ਬਰ ਪੈਰਾ ਕਬੱਡੀ ਐਸੋਸੀਏਸ਼ਨ ਵਲੋਂ ਪੰਕਜ ਸੂਦ ਜ਼ਿਲ੍ਹਾ ਪ੍ਰਧਾਨ ਤੇ ਹਰਜਿੰਦਰ ਹੈਪੀ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।