29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਰਕਾਰ ਵਲੋਂ ਡੀ.ਏ. ਦੇ ਸੰਬੰਧ ਵਿਚ ਐਲ.ਪੀ.ਏ. ਪਾਉਣਾ ਮੰਦਭਾਗਾ: ਸੂਬਾ ਪ੍ਰਧਾਨ

ਅਜੀਤ ਡੈਸਕ 07-05-2026
ਮੋਗਾ, 6 ਮਈ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਮੋਗਾ ਅਤੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਮਾਣਯੋਗ ਹਾਈ ਕੋਰਟ ਦੁਆਰਾ ਦਿੱਤੇ ਗਏ 58 ਪ੍ਰਤੀਸ਼ਤ ਮਹਿੰਗਾਈ ਭੱਤੇ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਥਾਂ ਹੁਣ ਉਸ ਖਿਲਾਫ ਐਲ.ਪੀ.ਏ. ਦਾਇਰ ਕਰ ਦਿੱਤੀ ਗਈ ਹੈ ਜਿਸ ਕਰਕੇ ਮੁਲਾਜ਼ਮਾਂ ਵਿਚ ਰੋਸ ਹੈ | ਆਗੂਆਂ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੁਲਾਜ਼ਮਾਂ ਨੂੰ ਪੂਰੀ ਆਸ ਹੈ ਕਿ ਪੰਜਾਬ ਸਰਕਾਰ ਦੀ ਐਲ.ਪੀ.ਏ. ਨੂੰ ਰੱਦ ਕਰਕੇ ਮੁਲਾਜ਼ਮਾਂ ਨੂੰ ਇਨਸਾਫ਼ ਦੇਵੇਗੀ | ਸਰਕਾਰ ਨੂੰ ਲਿਆਉਣ ਵਿਚ ਮੁਲਾਜ਼ਮਾਂ ਨੇ ਵੱਡਾ ਰੋਲ ਅਦਾ ਕੀਤਾ ਸੀ ਪਰ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ | ਪੇਂਡੂ ਭੱਤਾ ਅਤੇ ਹੋਰ ਕੱਟੇ ਹੋਏ ਭੱਤੇ ਬਹਾਲ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਇਕ ਹੋ ਕਿ ਸਰਕਾਰ ਖਿਲਾਫ ਤਕੜੇ ਸੰਘਰਸ਼ ਸ਼ੁਰੂ ਕਰਨਗੇ |
ਪਿਛਲੀ ਖ਼ਬਰ ਅਪੈ੍ਰਲ 2026 ਦੀ ਪੈਨਸ਼ਨ ਭੁਗਤਾਨ ਨਾ ਕਰਨ ਕਰਕੇ ਪੈਨਸ਼ਨਰਾਂ ਵਿਚ ਭਾਰੀ ਰੋਸ ਅਗਲੀ ਖ਼ਬਰ ਬੀ.ਐੱਡ.ਕਾਲਜ ਢੁੱਡੀਕੇ ਵਿਖੇ ਰੁਜ਼ਗਾਰ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।